ਪੰਜਾਬ ਸਿਵਲ ਸਕੱਤਰੇਤ, ਹਿੰਦੂ ਮੰਦਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਉਣ ਦੀ ਧਮਕੀ

 ਪੰਜਾਬ ਸਿਵਲ ਸਕੱਤਰੇਤ, ਹਿੰਦੂ ਮੰਦਰਾਂ ਅਤੇ ਅੰਬਾਲਾ-ਦਿੱਲੀ ਰੇਲਗੱਡੀ ਨੂੰ ਬੰਬ ਧਮਾਕਿਆਂ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਜਾਣਕਾਰੀ ਮੁਤਾਬਕ “ਖਾਲਿਸਤਾਨ ਨੈਸ਼ਨਲ ਆਰਮੀ” ਦੇ ਨਾਮ ‘ਤੇ ਭੇਜੇ ਗਏ ਇੱਕ ਈ-ਮੇਲ ਵਿੱਚ ਸਾਲ 1984 ਦੌਰਾਨ ਸ੍ਰੀ ਦਰਬਾਰ ਸਾਹਿਬ ‘ਤੇ ਹੋਈ ਫੌਜੀ ਕਾਰਵਾਈ ਦਾ ਬਦਲਾ ਲੈਣ ਦੀ ਗੱਲ ਆਖੀ ਗਈ ਹੈ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੰਜਾਬ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸੇ ਤਹਿਤ ਪਟਿਆਲਾ ਦੇ ਪ੍ਰਸਿੱਧ ਸ਼੍ਰੀ ਕਾਲੀ ਮਾਤਾ ਮੰਦਰ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਧਮਕੀ ਤੋਂ ਬਾਅਦ ਮੰਦਰ ਕੰਪਲੈਕਸ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। 

Leave a Comment