ਜਲੰਧਰ ‘ਚ ਬੱਸ ਦੀ ਕਰ ਰਹੇ ਸਿਵਲ ਸਰਜਨ ਦਾ ਐਕਸੀਡੈਂਟ, ਟਰੱਕ ਨੇ ਮਾਰੀ ਟੱਕਰ

ਅੰਮ੍ਰਿਤਸਰ ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਬਜਾਜ ਨੂੰ ਸ਼ੁੱਕਰਵਾਰ ਸਵੇਰੇ ਜਲੰਧਰ ਦੇ ਪੀਏਪੀ ਚੌਕ ‘ਤੇ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਉਹ ਆਪਣੀ ਮਾਂ ਨੂੰ ਮਿਲਣ ਤੋਂ ਬਾਅਦ ਅੰਮ੍ਰਿਤਸਰ ਵਾਪਸ ਜਾਣ ਲਈ ਬੱਸ ਦੀ ਉਡੀਕ ਕਰ ਰਹੇ ਸਨ। ਹਾਦਸੇ ਵਿੱਚ ਉਨ੍ਹਾਂ ਨੂੰ ਕਈ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂਨੂੰ ਜੋਸ਼ੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂਦੀ ਹਾਲਤ ਖ਼ਤਰੇ ਤੋਂ ਬਾਹਰ ਹੈ, ਪਰ ਅਜੇ ਵੀ ਗੰਭੀਰ ਹਨ। ਰਿਪੋਰਟਾਂ ਅਨੁਸਾਰ, ਡਾ. ਬਜਾਜ ਆਪਣੀ ਮਾਂ ਦਾ ਹਾਲ-ਚਾਲ ਪੁੱਛਣ ਅਤੇ ਉਨ੍ਹਾਂਨੂੰ ਮਿਲਣ ਲਈ ਜਲੰਧਰ ਆਏ ਸਨ। ਉਹ ਅੰਮ੍ਰਿਤਸਰ ਵਿੱਚ ਆਪਣੀ ਡਿਊਟੀ ‘ਤੇ ਵਾਪਸ ਜਾਣ ਲਈ ਬੱਸ ਦੀ ਉਡੀਕ ਕਰ ਰਹੇ ਸਨ ਜਦੋਂ ਉਨ੍ਹਾਂਨੂੰ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ।

ਟਰੱਕ ਡਰਾਈਵਰ ਦੀ ਲਾਪਰਵਾਹੀ

ਚਸ਼ਮਦੀਦਾਂ ਅਨੁਸਾਰ, ਟਰੱਕ ਡਰਾਈਵਰ ਅਚਾਨਕ ਬਿਨਾਂ ਦੇਖੇ ਬੈਕ ਕਰਨ ਲੱਗ ਪਿਆ। ਟੱਕਰ ਲੱਗਣ ‘ਤੇ ਉਹ ਸੜਕ ‘ਤੇ ਡਿੱਗ ਪਏ। ਉਨ੍ਹਾਂ ਦੀ ਚੀਕ ਸੁਣ ਕੇ ਮੌਕੇ ‘ਤੇ ਮੌਜੂਦ ਰਾਹਗੀਰਾਂ ਨੇ ਰੌਲਾ ਪਾਇਆ ਅਤੇ ਟਰੱਕ ਰੁਕਵਾਇਆ। ਜ਼ਖਮੀ ਡਾਕਟਰ ਨੂੰ ਟਰੱਕ ਹੇਠੋਂ ਬਾਹਰ ਕੱਢਿਆ ਗਿਆ ਅਤੇ ਹਸਪਤਾਲ ਲਿਜਾਇਆ ਗਿਆ। ਮੌਕੇ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਟਰੱਕ ਨੂੰ ਹਿਰਾਸਤ ਵਿੱਚ ਲੈ ਲਿਆ। ਡਰਾਈਵਰ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ।

Leave a Comment