ਪੰਜਾਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ, 3 ਨੌਜਵਾਨ ਜ਼ਖਮੀ

ਗੁਰਦਾਸਪੁਰ ਦੇ ਬਟਾਲਾ ‘ਚ ਸ਼ੁੱਕਰਵਾਰ ਦੁਪਹਿਰ 2:20 ਵਜੇ ਦੇ ਕਰੀਬ ਵਾਹਨ ਲੰਘਾਉਣ ਨੂੰ ਲੈ ਕੇ ਇੱਕ ਮਾਮੂਲੀ ਝਗੜਾ ਖੂਨੀ ਝੜਪ ਵਿੱਚ ਬਦਲ ਗਿਆ। ਬਟਾਲਾ-ਗੁਰਦਾਸਪੁਰ ਸੜਕ ‘ਤੇ ਸਿੰਬਲ ਚੌਕ ‘ਤੇ ਦੋ ਗੁੱਟਾਂ ਵਿਚਕਾਰ ਝਗੜਾ ਹੋਇਆ, ਜਿਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਲਾਇਸੈਂਸੀ ਪਿਸਤੌਲਾਂ ਨਾਲ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ।

ਇਸ ਗੋਲੀਬਾਰੀ ਵਿੱਚ ਇੱਕ ਨਿਹੰਗ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜੀ ਧਿਰ ਦੇ ਤਿੰਨ ਨੌਜਵਾਨ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

Leave a Comment