ਸ਼ਾਮ ਚੌਰਾਸੀ ਨਗਰ ਕੌਂਸਲ ਦੀਆਂ 9 ਸੀਟਾਂ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾਵਾਂਗੇ – ਡਾ. ਰਵਜੋਤ ਸਿੰਘ

ਸ਼ਾਮ ਚੌਰਾਸੀ ਨਗਰ ਕੌਂਸਲ ਦੀਆਂ 9 ਸੀਟਾਂ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾਵਾਂਗੇ – ਡਾ. ਰਵਜੋਤ ਸਿੰਘ

ਸ਼ਾਮ ਚੌਰਾਸੀ, 8 ਜੂਨ “ਇੰਡੀਅਨ ਨਿਊਜ਼” ਸ਼ਾਮ ਚੌਰਾਸੀ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਮੌਕੇ ਹਲਕਾ ਵਿਧਾਇਕ ਡਾ. ਰਵਜੋਤ ਸਿੰਘ ਨੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨਾਲ ਮੀਟਿੰਗ ਕੀਤੀ।

ਉਨ੍ਹਾਂ ਕਿਹਾ ਕਿ ਸ਼ਾਮ ਚੌਰਾਸੀ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਗਈ ਅਤੇ ਭਵਿੱਖ ਵਿੱਚ ਵੀ ਵਿਕਾਸ ਦੀ ਲੜੀ ਜਾਰੀ ਰਹੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਨਗਰ ਕੌਂਸਲ ਦੀਆਂ ਸਾਰੀਆਂ 9 ਸੀਟਾਂ ਵੱਡੇ ਫਰਕ ਨਾਲ ਜਿੱਤੇਗੀ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਲਾਕੇ ਵਿੱਚ ਸੀਵਰੇਜ, ਸੀਸੀਟੀਵੀ ਕੈਮਰੇ, ਗਲੀਆਂ ਦੀ ਪੱਕੀਕਰਨ ਅਤੇ ਸਟਰੀਟ ਲਾਈਟਾਂ ਵਰਗੇ ਕਈ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹਨ।

ਉਨ੍ਹਾਂ ਵਿਸ਼ਵਾਸ ਜਤਾਇਆ ਕਿ ਲੋਕ ਵਿਕਾਸ ਦੇ ਮੁੱਦੇ ’ਤੇ ਵੋਟ ਪਾਉਣਗੇ ਅਤੇ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿੱਤ ਦਿਵਾਉਣਗੇ।

Leave a Comment