ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ’ਚ ਮੋਟਰ ਰੇਹੜੀ (ਜੁਗਾੜੂ ਰੇਹੜੀ) ਨੂੰ ਅਣਪਛਾਤੀ ਬੱਸ ਵੱਲੋਂ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਮਾਂ-ਧੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇਕ ਹੋਰ ਲੜਕੀ ਗੰਭੀਰ ਰੂਪ ’ਚ ਜ਼ਖਮੀ ਹੋ ਗਈ। ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਐੱਸਐੱਸਐੱਫ ਦੇ ਇੰਚਾਰਜ ਏਐੱਸਆਈ ਰਣਜੀਤ ਸਿੰਘ ਨੇ ਦੱਸਿਆ ਕਿ ਤੜਕੇ ਕਰੀਬ 4:30 ਵਜੇ ਕਿਸੇ ਰਾਹਗੀਰ ਵੱਲੋਂ ਹਾਦਸੇ ਦੀ ਸੂਚਨਾ ਦਿੱਤੀ ਗਈ। ਮੌਕੇ ’ਤੇ ਪਹੁੰਚ ਕੇ ਪਤਾ ਲੱਗਾ ਕਿ ਜਲੰਧਰ ਤੋਂ ਪਠਾਨਕੋਟ ਵੱਲ ਜਾ ਰਹੀ ਇਕ ਅਣਪਛਾਤੀ ਬੱਸ ਨੇ ਸੜਕ ਪਾਰ ਕਰ ਰਹੀ ਮੋਟਰ ਰੇਹੜੀ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਰੇਹੜੀ ਪਲਟ ਗਈ
ਹਾਦਸੇ ’ਚ ਮੋਟਰ ਰੇਹੜੀ ’ਤੇ ਸਵਾਰ ਪਿੰਕੀ ਪਤਨੀ ਯਾਵਿਦ ਤੇ ਉਸ ਦੀ ਧੀ ਯੋਇਦਾ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਅਬੀਦਾ ਪੁੱਤਰੀ ਯਾਵਿਦ ਗੰਭੀਰ ਰੂਪ ’ਚ ਜ਼ਖਮੀ ਹੋ ਗਈ, ਜਿਸ ਨੂੰ ਐਂਬੂਲੈਂਸ ਰਾਹੀਂ ਇਲਾਜ ਲਈ ਸਿਵਲ ਹਸਪਤਾਲ ਕਾਲਾ ਬੱਕਰਾ ਵਿਖੇ ਦਾਖਲ ਕਰਵਾਇਆ ਗਿਆ। ਐੱਸਐੱਸਐੱਫ ਮੁਲਾਜ਼ਮਾਂ ਅਨੁਸਾਰ ਹਾਦਸੇ ਤੋਂ ਬਾਅਦ ਬੱਸ ਚਾਲਕ ਵਾਹਨ ਸਮੇਤ ਮੌਕੇ ਤੋਂ ਫਰਾਰ ਹੋ ਗਿਆ।
