ਜੱਥੇਦਾਰ ਗੜਗੱਜ, ਬਾਦਲ ਦੇ ਇਸ਼ਾਰਿਆਂ ‘ਤੇ ਕੰਮ ਕਰ ਰਿਹਾ, ਫੈਸਲਾ ਨਿੰਦਣਯੋਗ: ਡਾ ਰਵਜੋਤ ਸਿੰਘ ਕੈਬਨਿਟ ਮੰਤਰੀ

Jathedar Gargajj is working on the instructions of the Badal family, the decision is highly condemnable: Dr. Ravjot Singh Cabinet Minister

ਹੁਸ਼ਿਆਰਪੁਰ ( ਮਨਜੋਤ ਸਿੰਘ )

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੁਣਾਈ ਗਈ ਧਾਰਮਿਕ ਸਜ਼ਾ ਨੂੰ ਲੈ ਕੇ ਸਿਆਸੀ ਵਿਵਾਦ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਡਾ ਰਵਜੋਤ ਸਿੰਘ ਐਨ ਆਰ ਆਈ ਅਤੇ ਜੇਲ੍ਹ ਮੰਤਰੀ ਨੇ ਇਸ ਫੈਸਲੇ ਦਾ ਤਿੱਖੇ ਸ਼ਬਦਾਂ ਵਿੱਚ ਵਿਰੋਧ ਕਰਦਿਆਂ ਇਸ ਪਿੱਛੇ ਸਿਆਸੀ ਸਾਜ਼ਿਸ਼ ਹੋਣ ਦੇ ਦੋਸ਼ ਲਗਾਏ ਹਨ।
ਇੰਡੀਅਨ ਨਿਊਜ਼ ਨਾਲ ਗੱਲਬਾਤ ਕਰਦਿਆਂ ਡਾ ਰਵਜੋਤ ਨੇ ਕਿਹਾ ਕਿ ਇਹ ਫੈਸਲਾ ਬਹੁਤ ਹੀ ਨਿੰਦਣਯੋਗ ਹੈ ਅਤੇ ਇਸਨੂੰ ਸਿੱਖ ਕੌਮ ਕਦੇ ਵੀ ਸਵੀਕਾਰ ਨਹੀਂ ਕਰੇਗੀ। ਉਨ੍ਹਾਂ ਦੋਸ਼ ਲਾਇਆ ਕਿ ਜਥੇਦਾਰ ਬਾਦਲ ਪਰਿਵਾਰ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਹਨ ਅਤੇ ਇਸੇ ਕਾਰਨ ਅਜਿਹੇ ਫੈਸਲੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਸੰਸਥਾਵਾਂ ਨੂੰ ਸਿਆਸਤ ਤੋਂ ਉੱਪਰ ਰਹਿ ਕੇ ਕੰਮ ਕਰਨਾ ਚਾਹੀਦਾ ਹੈ।

ਡਾ ਰਵਜੋਤ ਨੇ ਕਿਹਾ ਕਿ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਪੰਜਾਬ ਵਿੱਚ ਖਾਲਸਾ ਰਾਜ ਦੀ ਗੱਲ ਕੀਤੀ ਗਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਉਸੇ ਕੜੀ ਤਹਿਤ ਭਾਜਪਾ ਅਤੇ ਸੁਖਬੀਰ ਬਾਦਲ ਨੇ ਮਿਲ ਕੇ ਪੰਜਾਬ ਦੇ ਮੁੱਖ ਮੰਤਰੀ ਖ਼ਿਲਾਫ਼ ਸਾਜਿਸ਼ ਰਚੀ ਹੈ।

ਆਮ ਆਦਮੀ ਪਾਰਟੀ ਦੇ ਮੰਤਰੀ ਡਾ ਰਵਜੋਤ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਪੰਜਾਬ ਦੇ ਲੋਕਾਂ ਵੱਲੋਂ ਚੁਣੇ ਹੋਏ ਮੁੱਖ ਮੰਤਰੀ ਹਨ ਅਤੇ ਉਨ੍ਹਾਂ ਖ਼ਿਲਾਫ਼ ਜਾਰੀ ਕੀਤੇ ਗਏ ਇਸ ਫੈਸਲੇ ਨੂੰ ਉਨ੍ਹਾਂ ਦੀ ਪਾਰਟੀ ਸਵੀਕਾਰ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੰਗਤ ਅਤੇ ਲੋਕ ਇਸ ਪੂਰੇ ਮਾਮਲੇ ਨੂੰ ਸਮਝਦੇ ਹਨ ਅਤੇ ਸਮੇਂ ਆਉਣ ‘ਤੇ ਇਸ ਦਾ ਢੁੱਕਵਾਂ ਜਵਾਬ ਦੇਣਗੇ।

 

Leave a Comment