ਚੰਡੀਗੜ੍ਹ ’ਚ ਪੁਲਿਸ ਐਨਕਾਊਂਟਰ, ਕਤਲ ਕੇਸ ਦੇ ਦੋ ਮੁਲਜ਼ਮਾਂ ਨੂੰ ਲੱਗੀ ਗੋਲੀ ਦੋਵੇਂ ਜ਼ਖਮੀ

Police encounter in Chandigarh, two accused in murder case shot, both injured

ਚੰਡੀਗੜ੍ਹ:18 ਜੂਨ  ਇੰਡੀਅਨ ਨਿਊਜ਼ (ਰਾਮ ਸਿੰਘ ਅਜ਼ਾਦ) ਚੰਡੀਗੜ੍ਹ ਵਿੱਚ ਕੈਮਿਸਟ ਦੀ ਦੁਕਾਨ ਦੇ ਕੈਸ਼ੀਅਰ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮ ਸੰਨੀ ਮਹਿਰਾ ਅਤੇ ਆਰਯਨ ਸ਼ਰਮਾ ਵੀਰਵਾਰ ਸਵੇਰੇ ਕਰੀਬ 5:00 ਤੋਂ 5:30 ਵਜੇ ਪੁਲਿਸ ਮੁਕਾਬਲੇ ਦੌਰਾਨ ਜ਼ਖ਼ਮੀ ਹੋ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ, ਦੋਵੇਂ ਮੁਲਜ਼ਮਾਂ ਨੂੰ ਕ੍ਰਾਈਮ ਬ੍ਰਾਂਚ ਸੈਕਟਰ-11 ਲਿਜਾਇਆ ਜਾ ਰਿਹਾ ਸੀ। ਇਸ ਦੌਰਾਨ ਧਨਾਸ ਵਿਖੇ ਪੰਜਾਬ ਯੂਨੀਵਰਸਿਟੀ ਦੇ ਜੰਗਲਾਤ ਖੇਤਰ ਦੇ ਪਿੱਛੇ ਪੁਲਿਸ ਦੀ ਕਾਰ ਦਰੱਖਤ ਨਾਲ ਟਕਰਾ ਗਈ।

ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਦੋਵੇਂ ਮੁਲਜ਼ਮਾਂ ਨੇ ਮੌਕੇ ਤੋਂ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਟੀਮ ’ਤੇ ਦੋ ਰਾਊਂਡ ਫਾਇਰਿੰਗ ਕੀਤੀ। ਇਸ ਦੇ ਜਵਾਬ ਵਿੱਚ ਪੁਲਿਸ ਟੀਮ ਨੇ ਜਵਾਬੀ ਕਾਰਵਾਈ ਕਰਦੇ ਹੋਏ ਚਾਰ ਰਾਊਂਡ ਫਾਇਰ ਕੀਤੇ।

ਮੁਕਾਬਲੇ ਦੌਰਾਨ ਦੋਵੇਂ ਮੁਲਜ਼ਮਾਂ ਦੀਆਂ ਲੱਤਾਂ ਵਿੱਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਮਲਟੀ-ਸਪੈਸ਼ਲਟੀ ਹਸਪਤਾਲ (GMSH), ਸੈਕਟਰ-16, ਚੰਡੀਗੜ੍ਹ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।

Leave a Comment