ਰਿਪੋਰਟਾਂ ਮੁਤਾਬਕ ਸਿਰਸਾ ਤੋਂ 15 ਸ਼ਰਧਾਲੂਆਂ ਦਾ ਇੱਕ ਜਥਾ ਐਤਵਾਰ ਰਾਤ ਨੂੰ ਲਗਭਗ 2 ਵਜੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਅੰਮ੍ਰਿਤਸਰ ਪਹੁੰਚਿਆ ਸੀ। ਇਹ ਜਥਾ ਰੇਲਵੇ ਸਟੇਸ਼ਨ ਦੇ ਮੁੱਖ ਗੇਟ ਦੇ ਬਾਹਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੁਫ਼ਤ ਬੱਸ ਸੇਵਾ ਦੀ ਉਡੀਕ ਕਰ ਰਿਹਾ ਸੀ ਜਦੋਂ ਇੱਕ ਵੱਡਾ, ਦਹਾਕਿਆਂ ਪੁਰਾਣਾ ਦਰੱਖਤ ਅਚਾਨਕ ਡਿੱਗ ਪਿਆ।

ਦਰੱਖਤ ਦੀ ਲਪੇਟ ਵਿਚ ਆਉਣ ਨਾਲ ਭੁਜੰਗੀ ਰਾਜਪ੍ਰੀਤ ਸਿੰਘ (13) ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰੇਲਵੇ ਸਟੇਸ਼ਨ, ਅੰਮ੍ਰਿਤਸਰ ਦੇ ਏਐਸਆਈ ਬਗੀਚਾ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਪੂਰਾ ਹੋਣ ਤੋਂ ਬਾਅਦ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਈ ਅਧਿਕਾਰੀ ਅਤੇ ਕਰਮਚਾਰੀ, ਜਿਨ੍ਹਾਂ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਿਕਰਮਜੀਤ ਸਿੰਘ ਵੀ ਸ਼ਾਮਲ ਸਨ, ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਦੁਖੀ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ
