ਪੰਜਾਬ ਭਾਜਪਾ ਆਗੂ ਦੇ ਕਲੀਨਿਕ ‘ਚ ਪੈਟਰੋਲ ਬੰਬ ਨਾਲ ਹਮਲਾ

Petrol bomb attack at Punjab BJP leader’s clinic

ਬਠਿੰਡਾ ਦੇ ਮੇਲਾ ਰਾਮ ਕਰੋੜ ਉੱਤੇ ਸਥਿਤ ਡਾਕਟਰ ਤਰਸੇਮ ਗਰਗ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਮੋਟਰਸਾਈਕਲ ਸਵਾਰਾਂ ਵੱਲੋਂ ਹਮਲਾ ਕੀਤਾ ਗਿਆ ਹੈ। ਇਸ ਘਟਨਾ ਦਾ ਪਤਾ ਚੱਲਦੇ ਹੀ ਮੌਕੇ ਉੱਤੇ ਵੱਡੀ ਗਿਣਤੀ ਵਿੱਚ ਪੁਲਿਸ ਪ੍ਰਸ਼ਾਸਨ ਪਹੁੰਚਿਆ।

ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਏ 13 ਸਾਲਾਂ ਅੰਮ੍ਰਿਤਧਾਰੀ ਸਿੱਖ ਬੱਚੇ ਦੀ ਮੌਤ

ਐਸਪੀ ਨਰਿੰਦਰ ਸਿੰਘ ਨੇ ਦੱਸਿਆ ਕਿ, ਘਟਨਾ ਦਾ ਪਤਾ ਚੱਲਦੇ ਹੀ ਮੌਕੇ ਉੱਤੇ ਪੁਲਿਸ ਦੀਆਂ ਵੱਖ-ਵੱਖ ਟੀਮਾਂ ਜਿਨ੍ਹਾਂ ਵਿੱਚ ਸੀਆਈਏ ਸਟਾਫ ਫੋਰੈਂਸਿਕ ਟੀਮ ਅਤੇ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ, “ਡਾਕਟਰ ਤਰਸੇਮ ਗਰਗ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ ਸੀ। ਇਸ ਹਮਲੇ ਦੌਰਾਨ ਕਲੀਨਿਕ ਦੇ ਬਾਹਰ ਪਏ ਗ਼ਮਲਿਆਂ ‘ਤੇ ਪੈਟਰੋਲ ਬੰਬ ਡਿੱਗਣ ਕਾਰਨ ਥੋੜਾ ਬਹੁਤ ਨੁਕਸਾਨ ਹੋਇਆ ਹੈ। ਸੀਸੀਟੀਵੀ ਵਿੱਚ 2 ਨੌਜਵਾਨ ਮੋਟਰਸਾਈਕਲ ਉੱਤੇ ਆਉਂਦੇ ਅਤੇ ਬੋਤਲ ਨੂੰ ਅੱਗ ਲਗਾ ਕੇ ਅੰਦਰ ਸੁੱਟਿਆ ਗਿਆ।”

ਉਨ੍ਹਾਂ ਕਿਹਾ ਕਿ, “ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਸੀਸੀਟੀਵੀ ਖੰਗਾਲੇ ਜਾ ਰਹੇ ਹਨ।

Leave a Comment