ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: CM ਮਾਨ

Fake videos and false propaganda in the name of religion cannot stop me from working for Punjab: CM Mann

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇਹ ਤਿੰਨੋਂ ਪਾਰਟੀਆਂ ਪੰਜਾਬ ਦੀ ਬੇਮਿਸਾਲ ਤਰੱਕੀ ਦੇ ਖ਼ਿਲਾਫ਼ ਇੱਕਜੁੱਟ ਹੋ ਗਈਆਂ ਹਨ, ਕਿਉਂਕਿ ਉਹ ‘ਆਪ’ ਦੀ ਅਗਵਾਈ ਵਾਲੀ ਸਰਕਾਰ ਨੂੰ ਮਿਲ ਰਹੇ ਭਰਵੇਂ ਜਨਤਕ ਸਮਰਥਨ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀਆਂ। ਬਰਨਾਲਾ ਵਿਖੇ ‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਆਪਣਾ ਮਾਨਸਿਕ ਸੰਤੁਲਨ ਗਵਾ ਚੁੱਕੀਆਂ ਹਨ ਕਿਉਂਕਿ ਉਹ ਸੂਬੇ ਦੇ ਤੇਜ਼ੀ ਨਾਲ ਹੋ ਰਹੇ ਵਿਕਾਸ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਅਤੇ ਉਨ੍ਹਾਂ ਨੇ ਮੈਨੂੰ ਬਦਨਾਮ ਕਰਨ ਅਤੇ ਲੋਕਾਂ ਨੂੰ ਗੁਮਰਾਹ ਕਰਨ ਲਈ ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠੇ ਪ੍ਰਚਾਰ ਦਾ ਸਹਾਰਾ ਲਿਆ ਹੈ।

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਲੋਕ-ਪੱਖੀ ਫੈਸਲਿਆਂ ਦੀ ਸੂਚੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਲੀਹੋਂ ਲਾਹੁਣ ਦੀਆਂ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਦਾ ਪੂਰਾ ਧਿਆਨ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ‘ਤੇ ਕੇਂਦਰਿਤ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਭਰ ਦੀਆਂ ਔਰਤਾਂ ਨੂੰ ਪਹਿਲੀ ਜੁਲਾਈ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਪਿੰਡਾਂ ਵਿੱਚ ਹਾਈ-ਟੈਨਸ਼ਨ ਬਿਜਲੀ ਦੀਆਂ ਤਾਰਾਂ ਨੂੰ ਅੰਡਰਗਰਾਊਂਡ ਕਰਨ ਦੇ ਦੇਸ਼ ਦੇ ਪਹਿਲੇ ਪ੍ਰਾਜੈਕਟ ਦੀ ਸ਼ੁਰੂਆਤ ਬਾਰੇ ਦੱਸਿਆ ਅਤੇ ਜ਼ੋਰ ਦੇ ਕੇ ਕਿਹਾ ਕਿ ਕੋਈ ਵੀ ਸਾਜ਼ਿਸ਼ ਜਾਂ ਬਦਨਾਮੀ ਦੀ ਮੁਹਿੰਮ ਉਨ੍ਹਾਂ ਨੂੰ ਲੋਕਾਂ ਲਈ ਕੰਮ ਕਰਨ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਤੋਂ ਨਹੀਂ ਰੋਕ ਸਕਦੀ।

ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਆਮ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਕਈ ਇਤਿਹਾਸਕ ਫੈਸਲੇ ਲਏ ਹਨ। ਉਨ੍ਹਾਂ ਕਿਹਾ, “ਰਵਾਇਤੀ ਸਿਆਸੀ ਪਾਰਟੀਆਂ, ਜਿਨ੍ਹਾਂ ਨੇ ਕਦੇ ਆਮ ਲੋਕਾਂ ਦੀ ਪਰਵਾਹ ਨਹੀਂ ਕੀਤੀ, ਇਨ੍ਹਾਂ ਪ੍ਰਾਪਤੀਆਂ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ। ਉਹ ਪੰਜਾਬ ਸਰਕਾਰ ਅਤੇ ਮੇਰੇ ਖ਼ਿਲਾਫ਼ ਲਗਾਤਾਰ ਜ਼ਹਿਰ ਉਗਲ ਰਹੀਆਂ ਹਨ। ਉਨ੍ਹਾਂ ਕੋਲ ਲੋਕਾਂ ਲਈ ਕੋਈ ਏਜੰਡਾ ਨਹੀਂ ਹੈ ਅਤੇ ਉਨ੍ਹਾਂ ਦਾ ਇੱਕੋ-ਇੱਕ ਮਕਸਦ ਬੇਬੁਨਿਆਦ ਬਿਆਨਬਾਜ਼ੀ ਕਰ ਕੇ ਸਰਕਾਰ ਨੂੰ ਬਦਨਾਮ ਕਰਨਾ ਹੈ।”

ਇੱਕ ਵੱਡਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜ ਦਿਨਾਂ ਬਾਅਦ ਯਾਨੀ ਪਹਿਲੀ ਜੁਲਾਈ ਤੋਂ ਪੰਜਾਬ ਭਰ ਦੀਆਂ ਔਰਤਾਂ ਨੂੰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ, “18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਸਬੰਧੀ ਉਨ੍ਹਾਂ ਦੇ ਮੋਬਾਈਲ ਫੋਨਾਂ ‘ਤੇ ਮੈਸੇਜ ਮਿਲਣਗੇ। ਪੰਜਾਬ ਦੀ ਹਰ ਔਰਤ ਨੂੰ 1,000 ਰੁਪਏ, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਮਿਲਣਗੇ। ਇਹ ਰਾਸ਼ੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ। ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਲੈ ਰਹੀਆਂ ਹਨ, ਉਹ ਵੀ ਇਸ ਯੋਜਨਾ ਦੇ ਯੋਗ ਹੋਣਗੀਆਂ।”

ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਲਗਭਗ 97 ਫ਼ੀਸਦੀ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਪੰਜਾਬ ਸਰਕਾਰ ਨੇ ਇਸ ਨੂੰ ਲਾਗੂ ਕਰਨ ਲਈ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਹਨ।

ਇਸ ਯੋਜਨਾ ਦੇ ਵਿਆਪਕ ਸਮਾਜਿਕ ਮਹੱਤਵ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਵਿੱਤੀ ਸਹਾਇਤਾ ਸ਼ਾਇਦ ਔਰਤਾਂ ਨੂੰ ਅਮੀਰ ਨਾ ਬਣਾਵੇ, ਪਰ ਇਹ ਉਨ੍ਹਾਂ ਨੂੰ ਮਾਣ-ਸਨਮਾਨ ਜ਼ਰੂਰ ਦੇਵੇਗੀ। ਔਰਤਾਂ ਸਭ ਤੋਂ ਵੱਧ ਸਤਿਕਾਰ ਦੀਆਂ ਹੱਕਦਾਰ ਹਨ ਕਿਉਂਕਿ ਉਹ ਖ਼ੁਦ ਜੀਵਨ ਦਾ ਸਰੋਤ ਹਨ। ਮਾਵਾਂ ਅਤੇ ਭੈਣਾਂ ਦੀਆਂ ਅਸੀਸਾਂ ਹਰ ਚੁਣੌਤੀ ਨੂੰ ਪਾਰ ਕਰਨ ਵਿੱਚ ਮਦਦ ਕਰਦੀਆਂ ਹਨ। ਔਰਤਾਂ ਦੀ ਘਰੇਲੂ ਸਥਿਤੀ ਸੁਧਾਰਨ, ਲਿੰਗ ਬਰਾਬਰੀ ਨੂੰ ਹੁਲਾਰਾ ਦੇਣ ਅਤੇ ਸਮਾਜਿਕ ਤੇ ਆਰਥਿਕ ਫੈਸਲਿਆਂ ਵਿੱਚ ਔਰਤਾਂ ਦੀ ਭਾਗੀਦਾਰੀ ਵਧਾਉਣ ਲਈ ਔਰਤਾਂ ਦੀ ਵਿੱਤੀ ਖ਼ੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ।

Leave a Comment