ਸੀ ਬੀ ਆਈ ਨੇ IAS ਅਧਿਕਾਰੀ ਪ੍ਰਦੀਪ ਕੁਮਾਰ ਨੂੰ ਕੀਤਾ ਗ੍ਰਿਫ਼ਤਾਰ

ਹਰਿਆਣਾ ਵਿੱਚ 169 ਕਰੋੜ ਰੁਪਏ ਦੇ ਬੈਂਕ ਘੁਟਾਲੇ ਦੇ ਮੁਲਜ਼ਮ ਮੁਅੱਤਲ ਆਈਏਐਸ ਅਧਿਕਾਰੀ ਪ੍ਰਦੀਪ ਡਾਗਰ ਨੂੰ ਸੀਬੀਆਈ ਨੇ ਮੰਗਲਵਾਰ ਨੂੰ ਉਨ੍ਹਾਂ ਦੀ ਸੇਵਾਮੁਕਤੀ ਵਾਲੇ ਦਿਨ ਗ੍ਰਿਫ਼ਤਾਰ ਕਰ ਲਿਆ। ਸੀਬੀਆਈ ਟੀਮ ਨੇ ਹਰਿਆਣਾ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ (ਐਚਐਸਪੀਸੀਬੀ) ਦੇ ਤਤਕਾਲੀ ਮੈਂਬਰ ਸਕੱਤਰ ਆਈਏਐਸ ਅਧਿਕਾਰੀ ਪ੍ਰਦੀਪ ਕੁਮਾਰ ਨੂੰ ਚੰਡੀਗੜ੍ਹ ਵਿੱਚ ਆਈਡੀਐਫਸੀ ਫਸਟ ਬੈਂਕ ਦੀ ਸੈਕਟਰ-32 ਸ਼ਾਖਾ ਵਿੱਚ ਐਚਐਸਪੀਸੀਬੀ ਦੇ ਖਾਤੇ ਵਿੱਚੋਂ ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। ਸੀਬੀਆਈ ਜਾਂਚ ਦੇ ਮੁਤਾਬਕ, ਤਤਕਾਲੀ ਮੈਂਬਰ ਸਕੱਤਰ ਪ੍ਰਦੀਪ ਕੁਮਾਰ ਦੀਆਂ ਕਾਰਵਾਈਆਂ ਸਿੱਧੇ ਤੌਰ ‘ਤੇ ਇਸ ਧੋਖਾਧੜੀ ਨਾਲ ਜੁੜੀਆਂ ਹੋਈਆਂ ਸਨ।

ਸੀਬੀਆਈ ਨੇ ਪ੍ਰਦੀਪ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ

ਸੀਬੀਆਈ ਦੇ ਮੁਤਾਬਕ, ਪ੍ਰਦੀਪ ਕੁਮਾਰ ਲੰਬੇ ਸਮੇਂ ਤੋਂ ਜਾਂਚ ਵਿੱਚ ਸੀਬੀਆਈ ਨਾਲ ਸਹਿਯੋਗ ਨਹੀਂ ਕਰ ਰਹੇ ਸੀ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਉਨ੍ਹਾਂ ਦੀ ਸਥਿਤੀ ਦਾ ਪਤਾ ਲਗਾਉਣ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।

Leave a Comment