ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! ‘ਨੋ ਵਰਕ’ ਦਾ ਐਲਾਨ

Lawyers launch protest against government!

ਫਤਿਹਗੜ੍ਹ ਸਾਹਿਬ ਵਿੱਚ ਲੀਗਲ ਐਂਡ ਡਿਫੈਂਸ ਕੌਂਸਲ ਸਿਸਟਮ (LADCS) ਦੇ ਵਿਰੋਧ ਵਿੱਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਅਣਮਿੱਥੇ ਸਮੇਂ ਲਈ ‘ਨੋ ਵਰਕ’ ਦਾ ਐਲਾਨ ਕਰ ਦਿੱਤਾ ਹੈ। ਹੜਤਾਲ ਕਾਰਨ ਅਦਾਲਤਾਂ ਦਾ ਕੰਮਕਾਜ ਪ੍ਰਭਾਵਿਤ ਹੋਇਆ ਅਤੇ ਕੇਸਾਂ ਦੀ ਸੁਣਵਾਈ ਲਈ ਆਏ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗਗਨਦੀਪ ਸਿੰਘ ਵਿਰਕ ਨੇ ਕਿਹਾ ਕਿ LADCS ਪ੍ਰਣਾਲੀ ਕਾਰਨ ਨਵੇਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਕੀਲਾਂ ਦਾ ਨੁਕਸਾਨ ਹੋ ਰਿਹਾ ਹੈ।

ਉਨ੍ਹਾਂ ਦੋਸ਼ ਲਾਇਆ ਕਿ ਕਈ ਅਜਿਹੇ ਲੋਕ ਵੀ ਸਰਕਾਰੀ ਮੁਫ਼ਤ ਕਾਨੂੰਨੀ ਸਹਾਇਤਾ ਦਾ ਲਾਭ ਲੈ ਰਹੇ ਹਨ ਜੋ ਨਿੱਜੀ ਵਕੀਲ ਰੱਖਣ ਦੇ ਸਮਰੱਥ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਸ ਪ੍ਰਣਾਲੀ ਵਿੱਚ ਸੁਧਾਰ ਨਹੀਂ ਕੀਤਾ ਜਾਂਦਾ ਜਾਂ ਇਸ ਨੂੰ ਵਾਪਸ ਨਹੀਂ ਲਿਆ ਜਾਂਦਾ, ਉਦੋਂ ਤੱਕ ਇਹ ਹੜਤਾਲ ਜਾਰੀ ਰਹੇਗੀ। 

ਫਤਿਹਗੜ੍ਹ ਸਾਹਿਬ ਵਿੱਚ ਲੀਗਲ ਐਂਡ ਡਿਫੈਂਸ ਕੌਂਸਲ ਸਿਸਟਮ (LADCS) ਦੇ ਵਿਰੋਧ ਵਿੱਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਅਣਮਿੱਥੇ ਸਮੇਂ ਲਈ ‘ਨੋ ਵਰਕ’ ਦਾ ਐਲਾਨ ਕਰ ਦਿੱਤਾ ਹੈ। ਹੜਤਾਲ ਕਾਰਨ ਅਦਾਲਤਾਂ ਦਾ ਕੰਮਕਾਜ ਪ੍ਰਭਾਵਿਤ ਹੋਇਆ ਅਤੇ ਕੇਸਾਂ ਦੀ ਸੁਣਵਾਈ ਲਈ ਆਏ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗਗਨਦੀਪ ਸਿੰਘ ਵਿਰਕ ਨੇ ਕਿਹਾ ਕਿ LADCS ਪ੍ਰਣਾਲੀ ਕਾਰਨ ਨਵੇਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਕੀਲਾਂ ਦਾ ਨੁਕਸਾਨ ਹੋ ਰਿਹਾ ਹੈ।

Leave a Comment