ਹੁਸ਼ਿਆਰਪੁਰ ਦੇ ਟਾਂਡਾ ਪੁਲਿਸ ਥਾਣੇ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ 4 ਲੱਖ ਅਮਰੀਕੀ ਡਾਲਰ ਦੀ ਫਿਰੌਤੀ ਮਾਮਲੇ ਵਿੱਚ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਮੰਗਲਵਾਰ ਨੂੰ ਅਮਰੀਕਾ ਦੇ ਅਟਾਰਨੀ ਜਨਰਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਨਾਗਰਾ ਦਾ ਨਾਮ ਲਿਆ ਸੀ।
ਇਸ ਮਾਮਲੇ ਵਿੱਚ ਭਾਰਤ ਦੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਖ਼ਿਲਾਫ਼ ਅਮਰੀਕਾ ਵਿੱਚ ਕਤਲ ਸਮੇਤ ਕਈ ਮਾਮਲਿਆਂ ਦੀ ਸੁਣਵਾਈ ਦੀ ਗੱਲ ਵੀ ਕੀਤੀ ਗਈ। ਇਸ ਤੋਂ ਬਾਅਦ ਬੁੱਧਵਾਰ ਨੂੰ ਜਲੰਧਰ ਰੇਂਜ ਦੇ DIG ਨਵੀਨ ਨੇ SHO ਨੂੰ ਲਾਈਨ ਹਾਜ਼ਰ ਕਰਨ ਦੇ ਹੁਕਮ ਜਾਰੀ ਕਰ ਦਿੱਤੇ। ਦੂਜੇ ਪਾਸੇ ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਨਾਮ ਨਾਲ ਅਮਰੀਕਾ ਤੋਂ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਪਰ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ। ਉਨ੍ਹਾਂ ਕਿਹਾ ਕਿ ਏਜੰਸੀ ਨਾਲ ਗੱਲ ਕਰਨ ਤੋਂ ਬਾਅਦ ਹੀ ਕੁਝ ਕਹਿ ਸਕਦੇ ਹਨ। ਉਨ੍ਹਾਂ ਦੇ ਕਿਸੇ ਵੀ ਖਾਤੇ ਵਿੱਚ ਕਦੇ ਕੋਈ ਰਕਮ ਨਹੀਂ ਆਈ ਅਤੇ ਲਗਾਏ ਗਏ ਦੋਸ਼ ਬੇਬੁਨਿਆਦ ਹਨ।
