ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਧੜਾ; MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ

Big news, Channi faction bows before Congress high command;

ਪੰਜਾਬ ਕਾਂਗਰਸ ਦੇ ਅੰਦਰ ਬਾਗ਼ੀ ਰਵੱਈਆ ਦਿਖਾ ਰਹੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਚੰਨੀ ਹਾਈਕਮਾਨ ਵੱਲੋਂ ਕਿਨਾਰਾ ਕਰਨ ਤੋਂ ਬਾਅਦ ਝੁਕ ਗਏ ਹਨ। ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ, ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਅਤੇ ਜਲੰਧਰ ਕੈਂਟ ਦੇ ਵਿਧਾਇਕ ਪ੍ਰਗਟ ਸਿੰਘ ਹੁਣ ਸਾਰਿਆਂ ਦੇ ਸੁਰ ਬਦਲ ਗਏ ਹਨ। ਚੰਨੀ ਧੜੇ ਦੇ ਦੋ ਆਗੂ ਆਪਣਾ ਪੱਖ ਪੇਸ਼ ਕਰਨ ਲਈ AICC ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਮੁਲਾਕਾਤ ਕਰਨਗੇ। ਸੰਸਦ ਮੈਂਬਰ ਰੰਧਾਵਾ ਉਨ੍ਹਾਂ ਵਿੱਚੋਂ ਇੱਕ ਹਨ। ਇਨ੍ਹਾਂ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਿਸੇ ਪ੍ਰਤੀ ਕੋਈ ਨਾਰਾਜ਼ਗੀ ਨਹੀਂ ਹੈ।

ਐਮਪੀ ਰੰਧਾਵਾ ਨੇ ਕਿਹਾ ਕਿ ਪੂਰੀ ਪੰਜਾਬ ਕਾਂਗਰਸ ਇੱਕਜੁੱਟ ਹੈ। ਅਸੀਂ ਮਿਲ ਕੇ ਇਸ ਦਾ ਹੱਲ ਕੱਢਾਂਗੇ। ਰਾਣਾ ਗੁਰਜੀਤ ਨੇ ਕਿਹਾ ਕਿ ਕਾਂਗਰਸ ਦੇ ਅੰਦਰ ਸਭ ਠੀਕ ਹੈ। ਵਿਧਾਇਕ ਪ੍ਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਦੇ ਅੰਦਰ ਕਿਸੇ ਤਰ੍ਹਾਂ ਦਾ ਕੋਈ ਡੈੱਡਲਾਕ ਨਹੀਂ ਹੈ। ਬਘੇਲ 6 ਜੁਲਾਈ ਨੂੰ 5 ਦਿਨਾਂ ਦੇ ਦੌਰੇ ਲਈ ਪੰਜਾਬ ਪਹੁੰਚੇ ਸਨ। ਕੱਲ੍ਹ ਉਨ੍ਹਾਂ ਦਾ ਆਖਰੀ ਦਿਨ ਹੈ। ਇਸ ਤੋਂ ਪਹਿਲਾਂ ਹੀ ਚੰਨੀ ਧੜੇ ਦਾ ਰੁਖ਼ ਨਰਮ ਪੈ ਗਿਆ ਹੈ

ਇਸ ਤੋਂ ਪਹਿਲਾਂ, ਚੰਨੀ ਦਿੱਲੀ ਜਾ ਕੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ, ਪ੍ਰਿਯੰਕਾ ਗਾਂਧੀ, ਰਾਹੁਲ ਗਾਂਧੀ ਜਾਂ ਉਨ੍ਹਾਂ ਦੀ ਟੀਮ ਨਾਲ ਮੁਲਾਕਾਤ ਕਰਨਾ  ਚਾਹੁੰਦੇ ਸੀ, ਪਰ ਉਨ੍ਹਾਂ ਨੂੰ ਟਾਈਮ ਨਹੀਂ ਮਿਲਿਆ। ਇਸ ਤੋਂ ਬਾਅਦ, ਚੰਨੀ ਧੜੇ ਨੇ ਚੰਡੀਗੜ੍ਹ ਵਿੱਚ ਵਿਧਾਇਕ ਰਾਣਾ ਗੁਰਜੀਤ ਦੇ ਘਰ ਤੀਜੀ ਮੀਟਿੰਗ ਬੁਲਾਈ, ਜਿੱਥੇ ਬਘੇਲ ਨੂੰ ਮਿਲਣ ਦਾ ਫੈਸਲਾ ਕੀਤਾ ਗਿਆ।
 
ਦੂਜੇ ਪਾਸੇ, ਏਆਈਸੀਸੀ ਪੰਜਾਬ ਦੇ ਇੰਚਾਰਜ ਬਘੇਲ ਨੇ ਦੂਜੀ ਵਾਰ ਕਿਹਾ ਹੈ ਕਿ ਪੰਜਾਬ ਵਿੱਚ ਹਾਈਕਮਾਨ ਦਾ ਫੈਸਲਾ ਨਹੀਂ ਬਦਲਿਆ ਜਾਵੇਗਾ। ਉਨ੍ਹਾਂ ਨੇ ਚੰਨੀ ਧੜੇ ਦੀ ਜ਼ਿੱਦ ਦਾ ਵੀ ਮਜ਼ਾਕ ਉਡਾਉਂਦੇ ਹੋਏ ਕਿਹਾ ਕਿ ਇਹ ਗੁੱਡੇ-ਗੁੱਡੀਆਂ ਦਾ ਖੇਡ ਨਹੀਂ ਹੈ।

Leave a Comment