Indiscriminate firing at professor’s moving car on National Highway
ਦਿੱਲੀ ਨੈਸ਼ਨਲ ਹਾਈਵੇਅ (National Highway) ‘ਤੇ ਅੱਜ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਦਿਨ-ਦਿਹੜੇ ਬਾਈਕ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਇੱਕ ਚੱਲਦੀ ਕਾਰ ‘ਤੇ ਤਾਬੜਤੋੜ ਫਾਇਰਿੰਗ (Firing) ਕਰ ਦਿੱਤੀ। ਮਿਲੀ ਜਾਣਕਾਰੀ ਮੁਤਾਬਕ ਕਾਰ ਸਵਾਰ ਵਿਅਕਤੀ ਪਟਿਆਲਾ ਦੇ ਰਹਿਣ ਵਾਲੇ ਇੱਕ ਪ੍ਰੋਫੈਸਰ ਦੱਸੇ ਜਾ ਰਹੇ ਹਨ, ਜੋ ਹਾਈਵੇਅ ਤੋਂ ਲੰਘ ਰਹੇ ਸਨ। ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਬਾਈਕ ਸਵਾਰ ਹਮਲਾਵਰ ਮੌਕੇ ਤੋਂ ਫ਼ਰਾਰ (Escape) ਹੋਣ ਵਿੱਚ ਕਾਮਯਾਬ ਹੋ ਗਏ।
