Terrible road accident, sad news: 5 youths from the same village died, 3 seriously injured
ਰਾਜਸਥਾਨ: ਬਲੋਤਰਾ ਜ਼ਿਲ੍ਹੇ ਤੋਂ ਇੱਕ ਬਹੁਤ ਹੀ ਦੁਖਦਾਈ ਅਤੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਐਤਵਾਰ ਦੇਰ ਰਾਤ ਪਚਪਦਰਾ ਥਾਣਾ ਖੇਤਰ ਵਿੱਚ ਭੰਡੀਆਵਾਸ ਰਾਸ਼ਟਰੀ ਰਾਜਮਾਰਗ ‘ਤੇ ਇੱਕ ਤੇਜ਼ ਰਫ਼ਤਾਰ ਸਕਾਰਪੀਓ ਕਾਰ ਇੱਕ ਟ੍ਰੇਲਰ ਨਾਲ ਟਕਰਾ ਗਈ। ਇਸ ਦਿਲ ਦਹਿਲਾ ਦੇਣ ਵਾਲੇ ਸੜਕ ਹਾਦਸੇ ਵਿੱਚ 5 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਗੰਭੀਰ ਜ਼ਖ਼ਮੀ ਹੋ ਗਏ। ਡਿਪਟੀ ਸੁਪਰਡੈਂਟ ਯੋਗੇਸ਼ ਚੌਧਰੀ ਨੇ ਦੱਸਿਆ ਕਿ ਐਤਵਾਰ ਦੇਰ ਰਾਤ ਭੰਡੀਆਵਾਸ ਨੇੜੇ ਇੱਕ ਸੜਕ ਹਾਦਸਾ ਵਾਪਰਿਆ।
ਸੂਚਨਾ ਮਿਲਣ ‘ਤੇ ਉਹ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ। ਯੋਗੇਸ਼ ਚੌਧਰੀ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ, ‘ਸਕਾਰਪੀਓ ਕਾਰ ਨੇ ਅੱਗੇ ਜਾ ਰਹੇ ਇੱਕ ਟ੍ਰੇਲਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਸੀ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸਾਰੇ ਮ੍ਰਿਤਕ ਬਾਯਤੂ ਖੇਤਰ ਦੇ ਕਨੋੜ ਪਿੰਡ ਦੇ ਰਹਿਣ ਵਾਲੇ ਹਨ। ਪੁਲਿਸ ਨੇ ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਮੁਰਦਾਘਰ ਵਿੱਚ ਰੱਖ ਦਿੱਤਾ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਦੇ ਆਉਣ ‘ਤੇ ਪੋਸਟਮਾਰਟਮ ਕੀਤਾ ਜਾਵੇਗਾ।’