BJP gave advice to Union Minister Ravneet Bittu?
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ (Ravneet) ਵੱਲੋਂ ਫਿਲਮ ‘ਸਤਲੁਜ’ ਨੂੰ ਲੈ ਕੇ ਲਗਾਤਾਰ ਦਿਲਜੀਤ ਦੋਸਾਂਝ ਅਤੇ ਫਿਲਮ ਦੇ ਨਿਰਮਾਤਾਵਾਂ ਨੂੰ ਘੇਰਨ ਅਤੇ ਤਿੱਖੀ ਬਿਆਨਬਾਜ਼ੀ ‘ਤੇ ਭਾਜਪਾ ਨੇ ਝਾੜ ਪਾਈ ਹੈ। ਭਾਜਪਾ (BJP) ਦੀ ਪਾਰਲੀਮੈਂਟਰੀ ਬੋਰਡ ਦੇ ਮੈਂਬਰ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸਮੇਤ ਪੰਜਾਬ ‘ਚ ਬਤੌਰ ਡੀ.ਆਈ.ਜੀ ਸੇਵਾ ਮੁਕਤ ਹੋਏ ਇਕਬਾਲ ਸਿੰਘ ਲਾਲਪੁਰਾ (Iqbal Singh Lalpura) ਨੇ ਬਿੱਟੂ ਨੂੰ ਆਪਣੀ ਹੱਦ ‘ਚ ਰਹਿ ਕੇ ਬਿਆਨਬਾਜ਼ੀ ਕਰਨ ਲਈ ਕਿਹਾ ਹੈ।
ਲਾਲਪੁਰਾ ਨੇ ਕੀ ਦਿੱਤੀ ਨਸੀਹਤ ?
ਬਿੱਟੂ ਦੇ ਇਸ ਬਿਆਨ ‘ਤੇ ਇਕਬਾਲ ਸਿੰਘ ਲਾਲਪੁਰਾ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਹੱਦ ਵਿੱਚ ਰਹਿ ਕੇ ਗੱਲ ਕਰਨੀ ਚਾਹੀਦੀ ਹੈ। ਲਾਲਪੁਰਾ ਨੇ ਕਿਹਾ ਕਿ ਜਦੋਂ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਨੇ 25,000 ਲੋਕਾਂ ਦੇ ਲਾਪਤਾ ਹੋਣ ਦਾ ਮੁੱਦਾ ਉਠਾਇਆ ਸੀ, ਤਾਂ ਉਨ੍ਹਾਂ ਨੇ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਸੀ। ਉਨ੍ਹਾਂ ਦਾ ਦਾਅਵਾ ਸੀ ਕਿ ਇਸ ਮਾਮਲੇ ਦੀ ਜਾਂਚ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਵੱਲੋਂ ਵੀ ਕੀਤੀ ਗਈ ਸੀ।
ਲਾਲਪੁਰਾ ਨੇ ਕਿਹਾ ਕਿ ਜੇਕਰ ਬਿੱਟੂ ਨੂੰ ਇਸ ਮਾਮਲੇ ਨਾਲ ਜੁੜਿਆ ਡਾਟਾ ਚਾਹੀਦਾ ਹੈ ਤਾਂ ਉਹ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਤੋਂ ਮੰਗ ਸਕਦੇ ਹਨ।
