Know where the program of PM Modi’s Punjab visit will be, what will be the entire plan, know
ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਉਦਘਾਟਨ ਲਈ ਜਲੰਧਰ ਪਹੁੰਚਣਗੇ। ਇਸ ਦੀ ਤਸਦੀਕ ਕਰਦਿਆਂ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ, ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਐੱਸਪੀਜੀ, ਪੁਲਿਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਸੁਰੱਖਿਆ ਪ੍ਰਬੰਧਾਂ ਦਾ ਲਗਾਤਾਰ ਜਾਇਜ਼ਾ ਲੈ ਰਹੇ ਹਨ।
ਰਵਨੀਤ ਬਿੱਟੂ ਨੇ ਕਿਹਾ ਕਿ, “ਪ੍ਰਧਾਨ ਮੰਤਰੀ ਮੋਦੀ ਦੇਸ਼ ਭਰ ਦੇ 70 ਤੋਂ ਵੱਧ ਅੰਮ੍ਰਿਤ ਭਾਰਤ ਰੇਲਵੇ ਸਟੇਸ਼ਨਾਂ ਦਾ ਵਰਚੁਅਲ ਉਦਘਾਟਨ ਕਰਨਗੇ।” ਇਸ ਦੇ ਨਾਲ ਹੀ ਉਹ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨਗੇ ਅਤੇ ਕਈ ਰੇਲ ਗੱਡੀਆਂ ਨੂੰ ਵਰਚੁਅਲ ਹਰੀ ਝੰਡੀ ਵੀ ਦਿਖਾਉਣਗੇ। ਉਨ੍ਹਾਂ ਦੱਸਿਆ ਕਿ, ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਕਈ ਕੈਬਨਿਟ ਮੰਤਰੀ ਵੀ ਸ਼ਾਮਲ ਹੋਣਗੇ ਅਤੇ ਪ੍ਰਧਾਨ ਮੰਤਰੀ ਦਾ ਸਵਾਗਤ ਕਰਨਗੇ।
ਰੇਲਵੇ ਸਟੇਸ਼ਨ ਦੇ ਬਾਹਰ ਹੋਵੇਗਾ ਭਾਜਪਾ ਦਾ ਵੱਖਰਾ ਪ੍ਰੋਗਰਾਮ
ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ, “ਐਨਐਚਏਆਈ ਦੇ ਕਈ ਵੱਡੇ ਪ੍ਰੋਜੈਕਟ ਪੰਜਾਬ ਅਤੇ ਦੇਸ਼ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਦੱਸਿਆ ਕਿ, ਰੇਲਵੇ ਸਟੇਸ਼ਨ ਦੇ ਅੰਦਰ ਸਰਕਾਰੀ ਸਮਾਗਮ ਹੋਵੇਗਾ, ਜਦਕਿ ਭਾਜਪਾ ਦਾ ਵੱਖਰਾ ਪ੍ਰੋਗਰਾਮ ਰੇਲਵੇ ਸਟੇਸ਼ਨ ਦੇ ਬਾਹਰ ਬਣਾਏ ਗਏ ਪੰਡਾਲ ਵਿੱਚ ਕਰਵਾਇਆ ਜਾਵੇਗਾ। ਇਸ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਭਾਜਪਾ ਆਗੂਆਂ ਵਿਚਾਲੇ ਲਗਾਤਾਰ ਮੀਟਿੰਗਾਂ ਚੱਲ ਰਹੀਆਂ ਹਨ।”
ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ
ਉਨ੍ਹਾਂ ਕਿਹਾ ਕਿ, ਪੰਜਾਬ ਦੀਆਂ 117 ਵਿਧਾਨ ਸਭਾ ਹਲਕਿਆਂ ਤੋਂ ਭਾਜਪਾ ਵਰਕਰ ਬੱਸਾਂ ਅਤੇ ਹੋਰ ਵਾਹਨਾਂ ਰਾਹੀਂ ਜਲੰਧਰ ਪਹੁੰਚਣਗੇ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਦੋ ਮਹੀਨੇ ਪਹਿਲਾਂ ਪ੍ਰਧਾਨ ਮੰਤਰੀ ਨੇ ਆਦਮਪੁਰ ਹਵਾਈ ਅੱਡੇ ਦਾ ਉਦਘਾਟਨ ਕੀਤਾ ਸੀ ਅਤੇ ਹੁਣ ਉਹ ਪੰਜਾਬ ਨੂੰ ਹੋਰ ਵੱਡੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਦੇਣਗੇ।