ਪ੍ਰਧਾਨ ਮੰਤਰੀ ਦੀ 5 ਮਹੀਨਿਆਂ ‘ਚ ਦੂਜੀ ਵਾਰ ਜਲੰਧਰ ਫੇਰੀ ਦਾ ਕੀ ਹੈ ਮਕਸਦ!

What is the purpose of the Prime Minister’s second visit to Jalandhar in 5 months?ਪ੍ਰਧਾਨ ਮੰਤਰੀ ਦਾ ਇਹ ਦੌਰਾ

ਉਸ ਸਮੇਂ ਹੋ ਰਿਹਾ ਹੈ, ਜਦੋਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਕੁਝ ਮਹੀਨੇ ਹੀ ਬਾਕੀ ਹਨ। ਅਜਿਹੇ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਜਲੰਧਰ ਫੇਰੀ ਨੂੰ ਸਿਆਸੀ ਤੌਰ ‘ਤੇ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਇਨ੍ਹਾਂ ਸਮੀਕਰਨਾਂ ਵਿੱਚ ਦੁਆਬਾ ਖੇਤਰ ਦਾ ਡੇਰਾ ਬੱਲਾਂ, ਮਾਝਾ ਖੇਤਰ ਦਾ ਡੇਰਾ ਬਿਆਸ ਅਤੇ ਮਾਲਵਾ ਖੇਤਰ ਦਾ ਡੇਰਾ ਸਿਰਸਾ ਸ਼ਾਮਲ ਹਨ।

ਕਰੀਬ ਪੰਜ ਮਹੀਨੇ ਬਾਅਦ ਪ੍ਰਧਾਨ ਮੰਤਰੀ ਦੇ ਦੂਜੀ ਵਾਰ ਜਲੰਧਰ ਦੌਰੇ ਨੂੰ ਰਾਜਨੀਤਕ ਵਿਸ਼ਲੇਸ਼ਕ ‘ਚੋਣ ਗਣਿਤ’ ਨਾਲ ਜੋੜ ਕੇ ਦੇਖ ਰਹੇ ਹਨ। ਇਸ ਗਣਿਤ ਨੂੰ ਸਮਝਣ ਲਈ ਦੁਆਬਾ ਦੀ ਰਾਜਨੀਤੀ ਨੂੰ ਸਮਝਣਾ ਜ਼ਰੂਰੀ ਹੈ।

ਜਲੰਧਰ ਵਿੱਚ ਪ੍ਰਧਾਨ ਮੰਤਰੀ ਦੇ ਚਾਰ ਪ੍ਰੋਗਰਾਮ ਹਨ। ਜੀਂਦ ਅਤੇ ਚੰਡੀਗੜ੍ਹ ਤੋਂ ਬਾਅਦ ਦੁਪਹਿਰ ਉਹ ਜਲੰਧਰ ਪਹੁੰਚਣਗੇ। ਇੱਥੇ ਉਹ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਗੇ।

ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਮੁਤਾਬਕ, ਪ੍ਰਧਾਨ ਮੰਤਰੀ 5,470 ਕਰੋੜ ਰੁਪਏ ਤੋਂ ਵੱਧ ਦੇ ਰੇਲ ਅਤੇ ਸੜਕੀ ਬੁਨਿਆਦੀ ਢਾਂਚੇ ਨਾਲ ਜੁੜੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।

ਇਨ੍ਹਾਂ ਪ੍ਰੋਜੈਕਟਾਂ ਦਾ ਮਕਸਦ ਸੰਪਰਕ ਨੂੰ ਮਜ਼ਬੂਤ ਕਰਨਾ, ਯਾਤਰੀਆਂ ਦੀ ਸਹੂਲਤ ਵਿੱਚ ਸੁਧਾਰ ਕਰਨਾ ਅਤੇ ਖੇਤਰ ਵਿੱਚ ਆਰਥਿਕ ਵਿਕਾਸ ਨੂੰ ਤੇਜ਼ ਕਰਨਾ ਹੈ।

ਪ੍ਰਧਾਨ ਮੰਤਰੀ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਜਲੰਧਰ ਛਾਉਣੀ ਸਮੇਤ 75 ਮੁੜ ਵਿਕਸਿਤ ਰੇਲਵੇ ਸਟੇਸ਼ਨਾਂ ਦਾ ਉਦਘਾਟਨ ਕਰਨਗੇ।

ਦੇਸ਼ ਦੇ 20 ਸੂਬਿਆਂ ਵਿੱਚ 75 ਅੰਮ੍ਰਿਤ ਸਟੇਸ਼ਨਾਂ ਦਾ ਉਦਘਾਟਨ ਦੁਨੀਆ ਦੇ ਸਭ ਤੋਂ ਵੱਡੇ ਸਟੇਸ਼ਨ ਮੁੜ ਵਿਕਾਸ ਪ੍ਰੋਗਰਾਮਾਂ ਵਿੱਚੋਂ ਇੱਕ ਹੈ। ਸਟੇਸ਼ਨਾਂ ਦੇ ਇਹ ਵਿਕਾਸ ‘ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ’ ਤਹਿਤ ਕੀਤਾ ਜਾ ਰਿਹਾ ਹੈ।

ਚੰਡੀਗੜ੍ਹ ਦੀ ਫੇਰੀ ਬਾਰੇ ਪ੍ਰਧਾਨ ਮੰਤਰੀ ਮੋਦੀ ਨੇ  X ਹੈਂਡਲ ਉੱਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ, “ਚੰਡੀਗੜ੍ਹ ਆਉਣਾ ਹਮੇਸ਼ਾ ਹੀ ਖੁਸ਼ੀ ਦੀ ਗੱਲ ਹੁੰਦੀ ਹੈ। ਕੱਲ੍ਹ ਦੇ ਪ੍ਰੋਗਰਾਮ ਦੌਰਾਨ 4,700 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਾਵੇਗਾ ਜਾਂ ਉਨ੍ਹਾਂ ਦੇ ਨੀਂਹ ਪੱਥਰ ਰੱਖੇ ਜਾਣਗੇ।”

ਪੰਜਾਬ ਦੇ ਦੋ ਦਰਿਆਵਾਂ ਸਤਲੁਜ ਅਤੇ ਬਿਆਸ ਦੇ ਵਿਚਕਾਰ ਪੈਂਦੇ ਇਲਾਕੇ ਨੂੰ ਦੁਆਬਾ ਕਿਹਾ ਜਾਂਦਾ ਹੈ ਅਤੇ ਇਸ ਖੇਤਰ ਦੀ ਆਪਣੀ ਸਿਆਸੀ ਪਛਾਣ ਹੈ। ਇਸ ਇਲਾਕੇ ਨੂੰ ਪੰਜਾਬ ਦੀ ਐੱਨਆਰਆਈ ਪੱਟੀ ਵੀ ਕਿਹਾ ਜਾਂਦਾ ਹੈ।

ਦੁਆਬਾ ਖੇਤਰ ਵਿੱਚ 23 ਵਿਧਾਨ ਸਭਾ ਸੀਟਾਂ ਹਨ। ਅਜਿਹੇ ਵਿੱਚ ਜਲੰਧਰ ਸਿਰਫ਼ ਇੱਕ ਸ਼ਹਿਰ ਨਹੀਂ, ਸਗੋਂ ਦੁਆਬਾ ਖੇਤਰ ਦੀ ਰਾਜਨੀਤੀ ਦਾ ਧੁਰਾ ਵੀ ਹੈ।

2011 ਦੀ ਜਨਗਣਨਾ ਮੁਤਾਬਕ ਸੂਬੇ ਦੀ ਕੁੱਲ 31.9 ਫ਼ੀਸਦੀ ਅਨੁਸੂਚਿਤ ਜਾਤੀ ਆਬਾਦੀ ਦਾ ਵੱਡਾ ਹਿੱਸਾ ਇਸੇ ਖੇਤਰ ਵਿੱਚ ਰਹਿੰਦਾ ਹੈ। ਕਈ ਵਿਧਾਨ ਸਭਾ ਸੀਟਾਂ ‘ਤੇ ਦਲਿਤ ਭਾਈਚਾਰੇ ਦੇ ਵੋਟਰ ਅਹਿਮ ਭੂਮਿਕਾ ਨਿਭਾਉਂਦੇ ਹਨ।

ਇਹੀ ਕਾਰਨ ਹੈ ਕਿ ਕਾਂਗਰਸ, ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਹੁਣ ਭਾਜਪਾ ਆਪਣਾ ਧਿਆਨ ਦੁਆਬਾ ਖੇਤਰ ਦੀ ਰਾਜਨੀਤੀ ‘ਤੇ ਕੇਂਦਰਿਤ ਕਰ ਰਹੀਆਂ ਹਨ।

ਯਾਦ ਰਹੇ ਕਿ ਇਸ ਸਾਲ 1 ਫਰਵਰੀ ਨੂੰ ਵੀ ਪ੍ਰਧਾਨ ਮੰਤਰੀ ਦੁਆਬਾ ਦੀ ਧਰਤੀ ਜਲੰਧਰ ਆਏ ਸਨ। ਇਸ ਦੌਰਾਨ ਉਨ੍ਹਾਂ ਗੁਰੂ ਰਵਿਦਾਸ ਜਯੰਤੀ ਮੌਕੇ ਜਲੰਧਰ ਨੇੜੇ ਡੇਰਾ ਸੱਚਖੰਡ ਬੱਲਾਂ ਦਾ ਦੌਰਾ ਕੀਤਾ ਸੀ।

ਪੰਜਾਬ ਦੇ ਦੁਆਬਾ ਖੇਤਰ ਵਿੱਚ ਸਥਿਤ ਡੇਰਾ ਸੱਚਖੰਡ ਬੱਲਾਂ ਰਵਿਦਾਸੀਆ ਭਾਈਚਾਰੇ ਦਾ ਇੱਕ ਪ੍ਰਮੁੱਖ ਕੇਂਦਰ ਹੈ। ਇਸ ਖੇਤਰ ਵਿੱਚ ਦਲਿਤ ਭਾਈਚਾਰੇ ਦੀ ਵੱਡੀ ਗਿਣਤੀ ਹੋਣ ਕਾਰਨ ਡੇਰੇ ਦਾ ਦੁਆਬੇ ਵਿੱਚ ਅਹਿਮ ਪ੍ਰਭਾਵ ਹੈ।

ਇਸ ਦੌਰਾਨ ਉਨ੍ਹਾਂ ਆਦਮਪੁਰ ਹਵਾਈ ਅੱਡੇ ਦਾ ਨਾਮ ‘ਗੁਰੂ ਰਵਿਦਾਸ’ ਰੱਖਣ ਦੇ ਨਾਲ-ਨਾਲ ‘ਹਲਵਾਰਾ ਹਵਾਈ ਅੱਡੇ’ ਦੇ ਨਵੇਂ ਟਰਮੀਨਲ ਦਾ ਉਦਘਾਟਨ ਵੀ ਕੀਤਾ ਸੀ।

ਇਸ ਤੋਂ ਇਲਾਵਾ ਇਸ ਸਾਲ ਜੂਨ ਮਹੀਨੇ ਵਿੱਚ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਨੂੰ ਭਾਰਤ ਸਰਕਾਰ ਵੱਲੋਂ ‘ਪਦਮ ਸ਼੍ਰੀ’ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।

ਲਗਭਗ 1,570 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਕੀਤੇ ਗਏ ਇਨ੍ਹਾਂ ਸਟੇਸ਼ਨਾਂ ਨੂੰ ਆਧੁਨਿਕ ਅਤੇ ਯਾਤਰੀਆਂ ਲਈ ਸੁਵਿਧਾਜਨਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੰਗਲ ਡੈਮ-ਤਲਵਾੜਾ-ਮੁਕੇਰੀਆਂ ਨਵੀਂ ਰੇਲ ਲਾਈਨ ਪ੍ਰੋਜੈਕਟ ਦੇ ਹਿੱਸੇ ਵਜੋਂ ਲਗਭਗ 830 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਦੌਲਤਪੁਰ ਚੌਕ-ਕਰਟੋਲੀ ਨਵੀਂ ਰੇਲ ਲਾਈਨ ਦਾ ਉਦਘਾਟਨ ਵੀ ਕਰਨਗੇ।

ਇਹ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚਕਾਰ ਰੇਲ ਸੰਪਰਕ ਨੂੰ ਮਜ਼ਬੂਤ ਕਰੇਗਾ, ਜਿਸ ਨਾਲ ਹੁਸ਼ਿਆਰਪੁਰ ਅਤੇ ਊਨਾ ਜ਼ਿਲ੍ਹਿਆਂ ਨੂੰ ਲਾਭ ਹੋਵੇਗਾ।

ਪ੍ਰਧਾਨ ਮੰਤਰੀ ਅੰਮ੍ਰਿਤਸਰ (ਛੇਹਰਟਾ)-ਵਾਰਾਨਸੀ ਰੇਲ ਸੇਵਾ ਨੂੰ ਵੀ ਹਰੀ ਝੰਡੀ ਦਿਖਾਉਣਗੇ।

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਚਾਰ ਮਾਰਗੀ ਗ੍ਰੀਨਫੀਲਡ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਦੇ 30.9 ਕਿਲੋਮੀਟਰ ਲੰਬੇ ਪੈਕੇਜ-6 ਦਾ ਉਦਘਾਟਨ ਕਰਨਗੇ।

ਪ੍ਰਧਾਨ ਮੰਤਰੀ 25.2 ਕਿਲੋਮੀਟਰ ਲੰਬੇ ਛੇ ਮਾਰਗੀ ਗ੍ਰੀਨਫੀਲਡ ਦੱਖਣੀ ਲੁਧਿਆਣਾ ਬਾਈਪਾਸ ਦੇ ਵਿਕਾਸ ਲਈ ਨੀਂਹ ਪੱਥਰ ਵੀ ਰੱਖਣਗੇ। ਇਹ ਪ੍ਰੋਜੈਕਟ ਲੁਧਿਆਣਾ ਅਤੇ ਬਠਿੰਡਾ ਵਿਚਕਾਰ ਯਾਤਰਾ ਦੀ ਦੂਰੀ ਅਤੇ ਸਮੇਂ ਨੂੰ ਘਟਾਏਗਾ।

ਪ੍ਰਧਾਨ ਮੰਤਰੀ ਦਾ ਦੂਜੀ ਵਾਰ ਜਲੰਧਰ ਆਉਣਾ ਇਸ ਦੀ ਇੱਕ ਉਦਾਹਰਨ ਹੈ।

ਪ੍ਰੋਫੈਸਰ ਖਾਲਿਦ ਮੁਤਾਬਕ ਭਾਜਪਾ ਵੋਟਾਂ ਲਈ ਸਾਰੇ ਡੇਰਿਆਂ ਨੂੰ ਨਿਸ਼ਾਨਾ ਬਣਾ ਰਹੀ ਹੈ ਅਤੇ ਇਨ੍ਹਾਂ ਦੇ ਸਹਾਰੇ ਆਪਣਾ ਸਮਾਜਿਕ ਆਧਾਰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Leave a Comment