ਜਲੰਧਰ ਵਿੱਚ, ਪੁਲਿਸ ਨੇ ਇੱਕ ਐਨਕਾਊਂਟਰ ਤੋਂ ਬਾਅਦ ਕਤਲ ਦੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਜਦੋਂ ਉਸਨੂੰ ਫੜਨ ਲਈ ਪਹੁੰਚੀ, ਤਾਂ ਉਸਨੇ ਫਾਇਰਿੰਗ ਕਰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਗੋਲੀਬਾਰੀ ਕੀਤੀ। ਜਿਸ ਤੋਂ ਬਾਅਦ ਉਸਦੀ ਲੱਤ ਵਿੱਚ ਗੋਲੀ ਲੱਗ ਗਈ, ਅਤੇ ਉਹ ਜ਼ਮੀਨ ‘ਤੇ ਡਿੱਗ ਪਿਆ। ਉਹ ਦਰਦ ਨਾਲ ਕੁਰਲਾ ਰਿਹਾ ਸੀ, ਕਿਉਂਕਿ ਉਸਦੀ ਲੱਤ ਵਿੱਚੋਂ ਖੂਨ ਵਗ ਰਿਹਾ ਸੀ।
ਐਨਕਾਊਂਟਰ ਤੋਂ ਬਾਅਦ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਮੌਕੇ ‘ਤੇ ਪਹੁੰਚੇ। ਕਤਲ ਵਿੱਚ ਉਸਦੀ ਮਦਦ ਕਰਨ ਵਾਲੇ ਹੋਰ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।ਪੁਲਿਸ ਅਨੁਸਾਰ, ਜਲੰਧਰ ਦੇ ਪੱਛਮੀ ਇਲਾਕੇ ਵਿੱਚ ਸਥਿਤ ਤਿਲਕ ਨਗਰ ਵਿੱਚ ਇੱਕ ਮਹੀਨਾ ਪਹਿਲਾਂ ਕੁਝ ਨੌਜਵਾਨਾਂ ਨੇ ਸਿਮਰਨਜੀਤ ਸਿੰਘ (24) ਅਤੇ ਸੌਰਭ (23) ਦਾ ਕਤਲ ਕਰ ਦਿੱਤਾ ਸੀ। ਦੋਵਾਂ ਨੂੰ ਗੋਲੀ ਮਾਰ ਦਿੱਤੀ ਗਈ ਸੀ। ਸਿਮਰਨਜੀਤ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਸੌਰਭ ਦੀ ਹਸਪਤਾਲ ਵਿੱਚ ਮੌਤ ਹੋ ਗਈ। ਇਸ ਦੌਰਾਨ ਗੁੱਲੂ ਨਾਮ ਦਾ ਇੱਕ ਗੈਂਗਸਟਰ ਵੀ ਜ਼ਖਮੀ ਹੋ ਗਿਆ ਸੀ।
