ਚੰਡੀਗੜ੍ਹ ਵਿੱਚ ਵਿਦਿਆਰਥੀਆਂ ਦਾ ਵੱਡਾ ਪ੍ਰਦਰਸ਼ਨ: “ਸਿਸਟਮ ਠੀਕ ਕਰੋ, ਸਿਰਫ਼ ਪੇਪਰ ਲੀਕ ਨਹੀਂ

ਚੰਡੀਗੜ੍ਹ 24 ਜੁਲਾਈ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਚੰਡੀਗੜ੍ਹ ਦੇ ਸੈਕਟਰ-17 ਪਲਾਜ਼ਾ ਵਿੱਚ ਅੱਜ NEET-UG 2026 ਪੇਪਰ ਲੀਕ ਮਾਮਲੇ ਨੂੰ ਲੈ ਕੇ ਸੈਂਕੜੇ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੱਡਾ ਸ਼ਾਂਤਮਈ ਪ੍ਰਦਰਸ਼ਨ ਕੀਤਾ। ਇਹ ਰੋਸ ਪ੍ਰਦਰਸ਼ਨ ਦੇਸ਼ ਭਰ ਵਿੱਚ ਚੱਲ ਰਹੇ ਵਿਦਿਆਰਥੀ ਅੰਦੋਲਨ ਦਾ ਹਿੱਸਾ ਸੀ ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ “Fix the system, not just the leak” (ਸਿਸਟਮ ਠੀਕ ਕਰੋ, ਸਿਰਫ਼ ਪੇਪਰ ਲੀਕ ਨਹੀਂ) ਅਤੇ “Save Students’ Future” ਵਰਗੇ ਨਾਅਰੇ ਲਗਾਏ। ਉਨ੍ਹਾਂ ਦਾ ਕਹਿਣਾ ਸੀ ਕਿ ਮਸਲਾ ਸਿਰਫ਼ ਇੱਕ ਪੇਪਰ ਲੀਕ ਦਾ ਨਹੀਂ, ਸਗੋਂ ਪੂਰੀ ਪ੍ਰੀਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਘਾਟ ਦਾ ਹੈ। ਪ੍ਰਦਰਸ਼ਨ ਵਿੱਚ ਸ਼ਾਮਲ ਲੋਕਾਂ ਨੇ ਇਹ ਮੁੱਖ ਮੰਗਾਂ ਰੱਖੀਆਂ:NEET ਪੇਪਰ ਲੀਕ ਦੀ ਨਿਰਪੱਖ ਅਤੇ ਸਮੇਂ-ਬੱਧ ਜਾਂਚ ਨੈਸ਼ਨਲ ਟੈਸਟਿੰਗ ਏਜੰਸੀ (NTA) ਵਿੱਚ ਢਾਂਚਾਗਤ ਸੁਧਾਰ ਪ੍ਰੀਖਿਆਵਾਂ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਸੁਰੱਖਿਅਤ ਬਣਾਉਣਾ।

ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਤੇ ਵਿਦਿਆਰਥੀਆਂ ਦੇ ਭਵਿੱਖ ਦੀ ਸੁਰੱਖਿਆ ਚੰਡੀਗੜ੍ਹ ਪੁਲਿਸ ਨੇ ਸੈਕਟਰ-17 ਇਲਾਕੇ ਵਿੱਚ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ। ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਸੰਪੰਨ ਹੋਇਆ ਅਤੇ ਕਿਸੇ ਵੱਡੀ ਅਣਚਾਹੀ ਘਟਨਾ ਦੀ ਜਾਣਕਾਰੀ ਸਾਹਮਣੇ ਨਹੀਂ ਆਈ।

Leave a Comment