ਵਾਲਮੀਕੀ ਭਾਈਚਾਰੇ ਵਲੋਂ ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ

Valmiki community announces Punjab bandh today, know what will remain closed

ਜਲੰਧਰ : ਬਬਰਨਾਲਾ ਵਿੱਚ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਪੰਜਾਬ ਭਰ ਲਗਾਤਾਰ ਰੋਸ ਵਧਦਾ ਜਾ ਰਿਹਾ ਹੈ। ਇਸ ਲਈ, ਜਲੰਧਰ ਦੇ ਵਾਲਮੀਕੀ ਭਾਈਚਾਰੇ ਨੇ ਰਾਜ ਵਿਆਪੀ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਭਾਈਚਾਰੇ ਦੇ ਪ੍ਰਤੀਨਿਧੀਆਂ ਨੇ 27 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ, ਜਿਸ ਵਿੱਚ ਸਮਾਜ ਦੇ ਸਾਰੇ ਵਰਗਾਂ ਤੋਂ ਸਹਿਯੋਗ ਦੀ ਅਪੀਲ ਕੀਤੀ ਗਈ ਹੈ।

ਭਾਈਚਾਰੇ ਦੇ ਪ੍ਰਤੀਨਿਧੀਆਂ ਨੇ ਆਮ ਲੋਕਾਂ, ਵਪਾਰਕ ਸੰਗਠਨਾਂ, ਸਮਾਜਿਕ ਸੰਗਠਨਾਂ ਤੇ ਸਮਾਜ ਦੇ ਸਾਰੇ ਵਰਗਾਂ ਨੂੰ ਇਕਜੁੱਟ ਹੋ ਕੇ ਇਸ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ। ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਘਟਨਾ ਤੋਂ ਬਾਅਦ ਭਾਈਚਾਰੇ ਅੰਦਰ ਗੁੱਸਾ ਵਧ ਰਿਹਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿੰਮੇਵਾਰੀ ਨਾਲ ਸਹਿਯੋਗ ਕਰਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਆਮ ਲੋਕ ਜੀਵਨ ਅਡੋਲ ਰਹੇ ਤੇ ਕਾਨੂੰਨ ਵਿਵਸਥਾ ਬਣੀ ਰਹੇ। ਇਸ ਮੌਕੇ ਵਿਪਨ ਸੱਭਰਵਾਲ (ਚੇਅਰਮੈਨ, ਭਵਨ ਵਾਲਮੀਕਿ ਆਸ਼ਰਮ ਸ਼ਕਤੀ ਨਗਰ, ਜਲੰਧਰ), ਹੈਪੀ ਸੋਂਧੀ, ਦੀਪਕ ਤੇਲੂ, ਰਾਜੀਵ ਗੋਰਾ, ਚੇਤਨ ਨਾਹਰ, ਗੁਲਜ਼ਾਰ ਖੋਸਲਾ, ਹਰੀਸ਼ ਮਹਿਮਾ, ਵਿੱਕੀ, ਅੱਜੂ ਅਤੇ ਰਿਸ਼ੀ ਸੋਂਧੀ ਸਮੇਤ ਵਾਲਮੀਕਿ ਸਮਾਜ ਦੇ ਕਈ ਨੁਮਾਇੰਦੇ ਹਾਜ਼ਰ ਸਨ।

Leave a Comment