ਸੰਗਰੂਰ ਵਿੱਚ BJP ਦਫ਼ਤਰ ‘ਤੇ ਪੈਟਰੋਲ ਬੰਬ ਨਾਲ ਹਮਲਾ: ਪੁਲਿਸ ਵੱਲੋਂ ਜਾਂਚ ਤੇਜ਼

 

ਚੰਡੀਗੜ੍ਹ 28 ਜੁਲਾਈ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਪੰਜਾਬ ਦੇ ਸੰਗਰੂਰ ਸ਼ਹਿਰ ਵਿੱਚ ਭਾਜਪਾ (BJP) ਦੇ ਜ਼ਿਲ੍ਹਾ ਦਫ਼ਤਰ ਨੂੰ ਨਿਸ਼ਾਨਾ ਬਣਾਉਂਦਿਆਂ ਦੇਰ ਰਾਤ ਅਣਪਛਾਤੇ ਵਿਅਕਤੀਆਂ ਨੇ ਕਥਿਤ ਤੌਰ ‘ਤੇ ਪੈਟਰੋਲ ਬੰਬ ਸੁੱਟਿਆ। ਇਹ ਹਮਲਾ ਉਪਲੀ ਰੋਡ ਸਥਿਤ ਦਫ਼ਤਰ ‘ਤੇ ਕੀਤਾ ਗਿਆ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਫੋਰੈਂਸਿਕ ਟੀਮ ਨੇ ਸਬੂਤ ਇਕੱਠੇ ਕੀਤੇ ਹਨ ਅਤੇ ਇਲਾਕੇ ਦੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਮਾਮਲੇ ਦੀ ਜਾਂਚ ਜਾਰੀ ਹੈ। ਘਟਨਾ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਭਾਜਪਾ ਆਗੂਆਂ ਨੇ ਇਸ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਰਾਜ ਵਿੱਚ ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕੇ ਹਨ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਦੂਜੇ ਪਾਸੇ, ਪੁਲਿਸ ਨੇ ਕਿਹਾ ਹੈ ਕਿ ਸਾਰੇ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰਨ ਲਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

Leave a Comment