Big news, Supreme Court issues notice to CM Bhagwant Mann
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ 2020 ਵਿੱਚ ਬਿਜਲੀ ਦਰਾਂ ਵਿੱਚ ਵਾਧੇ ਵਿਰੁੱਧ ਪ੍ਰਦਰਸ਼ਨਾਂ ਦੇ ਸਬੰਧ ਵਿੱਚ ਦਰਜ ਐਫਆਈਆਰ ਨੂੰ ਰੱਦ ਕਰਨ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦਾਇਰ ਪਟੀਸ਼ਨ ‘ਤੇ ਜਾਰੀ ਕੀਤਾ ਗਿਆ। CJI ਸੂਰਿਆ ਕਾਂਤ, ਜਸਟਿਸ ਜੋਇਮਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ ਅਤੇ ਸਾਰੇ ਪ੍ਰਤੀਵਾਦੀਆਂ ਤੋਂ ਜਵਾਬ ਮੰਗੇ ਹਨ। ਇਸ ਨਾਲ ਇਹ ਮਾਮਲਾ ਮੁੜ ਸੁਰਖੀਆਂ ਵਿੱਚ ਆ ਗਿਆ ਹੈ।
ਇਹ ਕਾਰਵਾਈ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦਾਇਰ ਕੀਤੀ ਗਈ ਉਸ ਪਟੀਸ਼ਨ ‘ਤੇ ਹੋਈ ਹੈ, ਜਿਸ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ ਰਾਹੀਂ ਅਤੇ ਆਮ ਆਦਮੀ ਪਾਰਟੀ ਦੇ ਹੋਰ ਆਗੂਆਂ ਖ਼ਿਲਾਫ਼ ਦਰਜ ਕੇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਦੌਰਾਨ ਸੁਪਰੀਮ ਕੋਰਟ ਦੀ ਬੈਂਚ, ਜਿਸ ਵਿੱਚ ਮੁੱਖ ਤੌਰ ‘ਤੇ ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੌਯਮਾਲਿਆ ਬਾਗਚੀ ਅਤੇ ਜਸਟਿਸ ਐਨ. ਵੀ. ਅੰਜਾਰੀਆ ਸ਼ਾਮਲ ਹਨ, ਨੇ ਮਾਮਲੇ ਦੀ ਪ੍ਰਾਰੰਭਿਕ ਸੁਣਵਾਈ ਦੌਰਾਨ ਕਿਹਾ ਕਿ ਅਦਾਲਤ ਇਸ ਪਟੀਸ਼ਨ ਦੀ ਜਾਂਚ ਕਰੇਗੀ। ਇਸ ਤੋਂ ਬਾਅਦ CM ਨੂੰ ਨੋਟਿਸ ਜਾਰੀ ਕੀਤਾ ਗਿਆ।
ਸਾਲ 2020 ਦਾ ਮਾਮਲਾ
ਇਹ ਮਾਮਲਾ ਸਾਲ 2020 ਦਾ ਹੈ, ਜਦੋਂ ਚੰਡੀਗੜ੍ਹ ਵਿੱਚ ਬਿਜਲੀ ਦਰਾਂ ਵਿੱਚ ਵਾਧੇ ਦੇ ਵਿਰੋਧ ਵਿੱਚ APP ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ। ਉਸ ਸਮੇਂ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਤਤਕਾਲੀਨ ਪੰਜਾਬ ਦੇ ਮੁੱਖ ਮੰਤਰੀ ਦੇ ਨਿਵਾਸ ਵੱਲ ਮਾਰਚ ਕਰਨ ਦੀ ਯੋਜਨਾ ਬਣਾਈ ਸੀ। ਮੁੱਢਲੀ ਜਾਣਕਾਰੀ ਅਨੁਸਾਰ, ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੇ ਪਾਣੀ ਦੀਆਂ ਬੌਛਾੜਾਂ ਦਾ ਇਸਤੇਮਾਲ ਕੀਤਾ ਸੀ। ਇਸ ਦੌਰਾਨ ਹਾਲਾਤ ਤਣਾਅਪੂਰਨ ਹੋ ਗਏ ਅਤੇ ਪੁਲਿਸ ‘ਤੇ ਪਥਰਾਅ ਹੋਣ ਦੇ ਦੋਸ਼ ਵੀ ਲਗਾਏ ਗਏ। ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਦੰਗਾ ਅਤੇ ਗੈਰ-ਕਾਨੂੰਨੀ ਇਕੱਠ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ।
