ਪੰਜਾਬ ‘ਚ ਨੈਸ਼ਨਲ ਹਾਈਵੇ ‘ਤੇ ਭਿਆਨਕ ਧਮਾਕਾ, ਇੱਕ ਦੀ ਮੌਤ, ਦੂਜਾ ਗੰਭੀਰ ਰੂਪ ‘ਚ ਜ਼ਖਮੀ

Terrible explosion on National Highway in Punjab, one killed, another seriously injured

ਪਠਾਨਕੋਟ ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਪੈਂਦੇ ਪਿੰਡ ਸਰਨਾ ਛੋਟੀ ਨਹਿਰ ਨੇੜੇ ਇੱਕ ਟੈਂਕਰ ਵਰਕਸ਼ਾਪ ‘ਚ ਜ਼ੋਰਦਾਰ ਧਮਾਕਾ ਹੋ ਗਿਆ। ਜਾਣਕਾਰੀ ਅਨੁਸਾਰ ਮੁਰੰਮਤ ਲਈ ਆਏ ਟੈਂਕਰ ਦੇ ਅੰਦਰ ਵੈਲਡਿੰਗ ਦਾ ਕੰਮ ਦੋ ਜਣੇ ਕਰ ਰਹੇ ਸਨ। ਇਸ ਦੌਰਾਨ ਟੈਂਕਰ ਦੇ ਅੰਦਰ ਗੈਸ ਬਣਨ ਕਾਰਨ ਅਚਾਨਕ ਧਮਾਕਾ ਹੋ ਗਿਆ, ਜਿਸ ‘ਚ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਜ਼ਖਮੀ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮੌਕੇ ‘ਤੇ ਪਹੁੰਚੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਸ ਸਬੰਧੀ ਵਰਕਸ਼ਾਪ ਦੇ ਮਾਲਕ ਨੇ ਦੱਸਿਆ ਕਿ ਦੋਵੇਂ ਵਿਅਕਤੀ ਟੈਂਕਰ ਦੇ ਅੰਦਰ ਕੰਮ ਕਰ ਰਹੇ ਸਨ। ਜਦੋਂ ਧਮਾਕਾ ਹੋਇਆ ਤਾਂ ਇੱਕ ਦੀ ਮੌਤ ਹੋ ਗਈ ਅਤੇ ਦੂਜਾ ਜ਼ਖਮੀ ਹੋ ਗਿਆ ਹੈ, ਜਿਸਦਾ ਇਲਾਜ ਚੱਲ ਰਿਹਾ ਹੈ।  ਪੀੜਤ ਪਰਿਵਾਰ ਦੇ ਮੈਂਬਰਾਂ ਨੇ ਪੁਲਸ ਤੋਂ ਪੂਰੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ।

Leave a Comment