ਜਲੰਧਰ ’ਚ ਦੇਹ ਵਪਾਰ ਦਾ ਧੰਦਾ, ਪੁਲਿਸ ਵਲੋਂ ਛਾਪੇਮਾਰੀ, ਇੱਕ ਨੌਜਵਾਨ ਤੇ ਤਿੰਨ ਔਰਤਾਂ ਗ੍ਰਿਫ਼ਤਾਰ

Prostitution business in Jalandhar, police raid, one youth and three women arrested

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਵਿੱਚ ਮਸਾਜ ਸੈਂਟਰ ਦੀ ਆੜ ਵਿੱਚ ਚੱਲ ਰਹੇ ਕਥਿਤ ਦੇਹ ਵਪਾਰ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਵੱਡੀ ਕਾਰਵਾਈ ਕੀਤੀ ਹੈ। ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਗੜ੍ਹਾ ਸਥਿਤ ‘ਰਾਇਲ ਸਪਾ ਮਸਾਜ ਸੈਂਟਰ’ ‘ਤੇ ਛਾਪਾ ਮਾਰ ਕੇ ਇੱਕ ਨੌਜਵਾਨ ਅਤੇ ਤਿੰਨ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਨੇ ਮੌਕੇ ਤੋਂ ਇਤਰਾਜ਼ਯੋਗ ਸਮੱਗਰੀ ਵੀ ਬਰਾਮਦ ਕੀਤੀ ਹੈ। ਦੋਸ਼ੀਆਂ ਵਿਰੁੱਧ ਇਮੋਰਲ ਟ੍ਰੈਫਿਕ (ਪ੍ਰੀਵੈਂਸ਼ਨ) ਐੈਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਜਲੰਧਰ ਸਤਿੰਦਰ ਸਿੰਘ ਨੇ ਦੱਸਿਆ ਕਿ ਏ.ਸੀ.ਪੀ. ਮਾਡਲ ਟਾਊਨ ਮਨਮੋਹਨ ਸਿੰਘ (ਪੀ.ਪੀ.ਐੱਸ.) ਦੀ ਨਿਗਰਾਨੀ ਹੇਠ ਇਹ ਕਾਰਵਾਈ ਕੀਤੀ ਗਈ।

Leave a Comment