ਵੱਡੀ ਖਬਰ : ਪੰਜਾਬ ‘ਚ ਦੋ ਸਕੇ ਭਰਾਵਾਂ ਦਾ ਗੋਲੀਆਂ ਨਾਲ ਭੁੰਨਿਆ, ਲੋਕਾਂ ਚ ਦਹਿਸ਼ਤ ਦਾ ਮਾਹੌਲ

Two brothers shot dead in Punjab, creating panic among people

ਪੰਜਾਬ ਤੋਂ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਲੋਕਾਂ ਵਿਚਾਲੇ ਦਹਿਸ਼ਤ ਦਾ ਮਾਹੌਲ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਤਰਨਤਾਰਨ ਵਿੱਚ ਦੋ ਸਕੇ ਭਰਾਵਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਝਗੜਾ ਰਸਤਾ ਦੇਣ ਨੂੰ ਲੈ ਕੇ ਹੋਈ ਮਾਮੂਲੀ ਤਕਰਾਰ ਨਾਲ ਸ਼ੁਰੂ ਹੋਇਆ ਸੀ ਜਿਸ ਨੇ ਖੂਨੀ ਰੂਪ ਧਾਰ ਲਿਆ। ਮ੍ਰਿਤਕਾਂ ਦੀ ਪਛਾਣ ਗੁਰਵਿੰਦਰ ਸਿੰਘ (58) ਅਤੇ ਕੁਲਵਿੰਦਰ ਸਿੰਘ (55) ਵਜੋਂ ਹੋਈ ਹੈ।

ਇਸ ਮਾਮਲੇ ‘ਚ ਜਾਣਕਾਰੀ ਸਾਹਮਣੇ ਆਈ ਹੈ ਕਿ ਝਬਾਲ ਦਾ ਰਹਿਣ ਵਾਲਾ ਸਨਮ ਮੰਗਲਵਾਰ ਸ਼ਾਮ ਨੂੰ ਆਪਣੀ ਕਾਰ ਵਿੱਚ ਘਰ ਵਾਪਸ ਆ ਰਿਹਾ ਸੀ ਅਤੇ ਉਸ ਦਾ ਟਰੈਕਟਰ ਚਲਾ ਰਹੇ ਕੀਰਤ ਸਿੰਘ ਨਾਲ ਰਸਤਾ ਦੇਣ ਨੂੰ ਲੈ ਕੇ ਝਗੜਾ ਹੋ ਗਿਆ। ਝਗੜਾ ਵਧਣ ‘ਤੇ ਰੌਲਾ ਸੁਣ ਕੇ ਸਨਮ ਦੇ ਪਿਤਾ ਗੁਰਵਿੰਦਰ ਸਿੰਘ ਅਤੇ ਚਾਚਾ ਕੁਲਵਿੰਦਰ ਸਿੰਘ ਉਰਫ਼ ਮਿੰਟੂ ਮੌਕੇ ‘ਤੇ ਪਹੁੰਚੇ। ਦੋਸ਼ ਹੈ ਕਿ ਕੀਰਤ ਸਿੰਘ ਨੇ ਆਪਣੀ ਪਿਸਤੌਲ ਕੱਢੀ ਅਤੇ ਦੋਵਾਂ ਭਰਾਵਾਂ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਏ। ਦੋਵਾਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

Punjab News: ਪੰਜਾਬ ‘ਚ ਵੱਡੀ ਵਾਰਦਾਤ, ਦੋ ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ, ਲੋਕਾਂ ‘ਚ ਫੈਲੀ ਦਹਿਸ਼ਤ...

ਇਸ ਮਾਮਲੇ ‘ਚ ਪੁਲਿਸ ਅਧਿਕਾਰੀ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਝਬਾਲ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਟੀਮਾਂ ਬਣਾਈਆਂ ਗਈਆਂ ਹਨ। ਉਸਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

Leave a Comment