Khalistani flag hoisted in Jalandhar school, Pannu takes responsibility
ਜਲੰਧਰ ‘ਚ ਸਰਕਾਰੀ ਮਿਡਲ ਸਕੂਲ ਕੋਟਲਾ ਹੇਰਾਂ ਵਿੱਚ ਖਾਲਿਸਤਾਨੀ ਝੰਡਾ ਲਹਿਰਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਜ਼ਿੰਮੇਵਾਰੀ ਸਿੱਖਸ ਫਾਰ ਜਸਟਿਸ ਨੇ ਲਈ ਹੈ। ਇਸ ਮਾਮਲੇ ਨੂੰ ਲੈਕੇ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਕਿਹਾ ਕਿ ਉਨ੍ਹਾਂ ਨੇ ਕੋਟਲਾ ਹੇਰਾਂ ਦੇ ਸਰਕਾਰੀ ਸਕੂਲ ਵਿੱਚ ਖਾਲਿਸਤਾਨੀ ਝੰਡਾ ਲਹਿਰਾਇਆ।
Khalistani flag hoisted in Jalandhar school, Pannu takes responsibility
ਜਲੰਧਰ ‘ਚ ਸਰਕਾਰੀ ਮਿਡਲ ਸਕੂਲ ਕੋਟਲਾ ਹੇਰਾਂ ਵਿੱਚ ਖਾਲਿਸਤਾਨੀ ਝੰਡਾ ਲਹਿਰਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਜ਼ਿੰਮੇਵਾਰੀ ਸਿੱਖਸ ਫਾਰ ਜਸਟਿਸ ਨੇ ਲਈ ਹੈ। ਇਸ ਮਾਮਲੇ ਨੂੰ ਲੈਕੇ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਕਿਹਾ ਕਿ ਉਨ੍ਹਾਂ ਨੇ ਕੋਟਲਾ ਹੇਰਾਂ ਦੇ ਸਰਕਾਰੀ ਸਕੂਲ ਵਿੱਚ ਖਾਲਿਸਤਾਨੀ ਝੰਡਾ ਲਹਿਰਾਇਆ।
ਇਸ ਦੌਰਾਨ SFJ ਨੇ ਜਲੰਧਰ ਦੇ ਕੋਟਲਾ ਹੇਰਾਂ ਵਿੱਚ ਸਰਕਾਰੀ ਸਕੂਲ ਵਿੱਚ ਪ੍ਰਿੰਸੀਪਲ ਦੇ ਦਫ਼ਤਰ ਦੇ ਅੰਦਰ ਖਾਲਿਸਤਾਨੀ ਰਾਏਸ਼ੁਮਾਰੀ ਦੇ ਝੰਡੇ ਦੀ ਕੱਚੀ ਵੀਡੀਓ ਫੁਟੇਜ ਵੀ ਜਾਰੀ ਕੀਤੀ।ਪੰਨੂ ਨੇ ਕਿਹਾ, “ਪੰਜਾਬ ਦੇ ਨੌਜਵਾਨ ਅਤੇ ਕਿਸ਼ੋਰ ਵਿਦਿਆਰਥੀ, ਧਿਆਨ ਨਾਲ ਸੁਣੋ। ਜਿਵੇਂ ਜਿਵੇਂ 15 ਅਗਸਤ ਨੇੜੇ ਆ ਰਿਹਾ ਹੈ, ਕੋਈ ਵੀ ਬੱਚੇ ਜਾਂ ਨੌਜਵਾਨ ਜਸ਼ਨਾਂ ਵਿੱਚ ਹਿੱਸਾ ਨਾ ਲਵੇ।”
ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਇੱਕ ਵੀਡੀਓ ਤੋਂ ਬਾਅਦ ਜਲੰਧਰ ਦਿਹਾਤੀ ਪੁਲਿਸ ਹਰਕਤ ਵਿੱਚ ਆ ਗਈ। ਵੀਵੀਡੀਓ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਜ਼ਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਸਦਰ ਨਕੋਦਰ ਅਧੀਨ ਪੈਂਦੇ ਪਿੰਡ ਕੋਟਲਾ ਹੇਰਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਖਾਲਿਸਤਾਨ ਦਾ ਝੰਡਾ ਲਹਿਰਾਇਆ ਗਿਆ ਹੈ। ਹਾਲਾਂਕਿ, ਪੁਲਿਸ ਵੱਲੋਂ ਮੌਕੇ ‘ਤੇ ਕੀਤੀ ਗਈ ਬਾਰੀਕੀ ਨਾਲ ਜਾਂਚ ਤੋਂ ਬਾਅਦ ਇਹ ਦਾਅਵਾ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਝੂਠਾ ਸਾਬਤ ਹੋਇਆ ਹੈ।
ਜਾਣਕਾਰੀ ਅਨੁਸਾਰ, ਉਕਤ ਵੀਡੀਓ ਸਾਹਮਣੇ ਆਉਣ ਤੋਂ ਤੁਰੰਤ ਬਾਅਦ ਡੀ.ਐੱਸ.ਪੀ. (ਸਬ ਡਿਵੀਜ਼ਨ ਨਕੋਦਰ) ਓਂਕਾਰ ਸਿੰਘ ਬਰਾੜ, ਥਾਣਾ ਸਦਰ ਨਕੋਦਰ ਦੇ ਮੁੱਖ ਅਫ਼ਸਰ ਅਤੇ ਪੁਲਿਸ ਟੀਮਾਂ ਵੱਲੋਂ ਤੁਰੰਤ ਉਕਤ ਸਰਕਾਰੀ ਸਕੂਲ ਦਾ ਦੌਰਾ ਕੀਤਾ ਗਿਆ। ਪੁਲਿਸ ਨੇ ਸਕੂਲ ਦੇ ਸਮੁੱਚੇ ਪਰਿਸਰ ਅਤੇ ਇਮਾਰਤ ਦੀ ਗੰਭੀਰਤਾ ਨਾਲ ਤਲਾਸ਼ੀ ਲਈ, ਪਰ ਜਾਂਚ ਦੌਰਾਨ ਸਕੂਲ ਦੇ ਕਿਸੇ ਵੀ ਹਿੱਸੇ ਵਿੱਚ ਅਜਿਹਾ ਕੋਈ ਵੀ ਝੰਡਾ ਨਹੀਂ ਮਿਲਿਆ।
ਅਫ਼ਵਾਹਾਂ ਫੈਲਾਉਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ
ਮੌਕੇ ‘ਤੇ ਕੀਤੀ ਗਈ ਪੜਤਾਲ ਦੌਰਾਨ ਸਪੱਸ਼ਟ ਹੋ ਗਿਆ ਕਿ ਵੀਡੀਓ ਵਿੱਚ ਕੀਤਾ ਗਿਆ ਦਾਅਵਾ ਤੱਥਾਂ ਤੋਂ ਪਰੇ ਅਤੇ ਭਰਮਾਊ ਸੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜਿਹੀਆਂ ਝੂਠੀਆਂ ਵੀਡੀਓਜ਼ ਅਤੇ ਭ੍ਰਮਕ ਜਾਣਕਾਰੀ ਫੈਲਾ ਕੇ ਇਲਾਕੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੀ ਪਛਾਣ ਕੀਤੀ ਜਾ ਰਹੀ ਹੈ।
ਇਸ ਸਬੰਧ ਵਿੱਚ ਪੁਲਿਸ ਵੱਲੋਂ ਬਣਦੀਆਂ ਧਾਰਾਵਾਂ ਹੇਠ ਐੱਫ.ਆਈ.ਆਰ. (FIR) ਦਰਜ ਕੀਤੀ ਜਾ ਰਹੀ ਹੈ। ਪੁਲਿਸ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਵਿਅਕਤੀ ਇਸ ਸ਼ਰਾਰਤ ਜਾਂ ਅਫ਼ਵਾਹ ਫੈਲਾਉਣ ਵਿੱਚ ਦੋਸ਼ੀ ਪਾਇਆ ਜਾਵੇਗਾ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
