
ਭਾਰਤ-ਯੂਕੇ NRI ਮਾਮਲਿਆਂ ’ਤੇ ਹੋਈ ਚਰਚਾ
ਚੰਡੀਗੜ੍ਹ 11 ਅਗਸਤ ( ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਪੰਜਾਬ ਦੇ NRI ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਬ੍ਰਿਟਿਸ਼ ਹਾਈ ਕਮਿਸ਼ਨ ਦੀ ਡਿਪਟੀ ਅਲਬਾ ਐਂਜੇਲਾ ਫ੍ਰਾਂਸੇਸਾ ਅਤੇ ਉਨ੍ਹਾਂ ਦੀ ਸਹਿਯੋਗੀ ਮਧੂ ਮਿਸ਼ਰਾ ਨਾਲ ਮੁਲਾਕਾਤ ਕੀਤੀ।
ਇਸ ਦੌਰਾਨ ਭਾਰਤ-ਯੂਕੇ ਨਾਲ ਸਬੰਧਤ ਵੱਖ-ਵੱਖ NRI ਮਾਮਲਿਆਂ ਨੂੰ ਲੈ ਕੇ ਵਿਸਥਾਰਪੂਰਵਕ ਅਤੇ ਉਸਾਰੂ ਵਿਚਾਰ-ਵਟਾਂਦਰਾ ਕੀਤਾ ਗਿਆ। ਗੱਲਬਾਤ ਦੌਰਾਨ ਵਿਦੇਸ਼ ਵੱਸਦੇ ਪੰਜਾਬੀ ਭਾਈਚਾਰੇ ਨਾਲ ਜੁੜੇ ਮੁੱਦਿਆਂ ਅਤੇ ਦੋਵਾਂ ਦੇਸ਼ਾਂ ਵਿਚਕਾਰ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ ਸਾਂਝੇ ਕੀਤੇ ਗਏ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਬਿਹਤਰ ਤਾਲਮੇਲ ਬਣਾਉਣ ਅਤੇ ਉਨ੍ਹਾਂ ਦੇ ਮਸਲਿਆਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ।