ਆਜ਼ਾਦੀ ਦਿਵਸ 2026 ਮੌਕੇ ਚੰਡੀਗੜ੍ਹ ਪੁਲਿਸ ਦੇ 22 ਅਧਿਕਾਰੀ ਤੇ ਕਰਮਚਾਰੀ ਹੋਣਗੇ ਸਨਮਾਨਿਤ

ਚੰਡੀਗੜ੍ਹ 15 ਅਗਸਤ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਆਜ਼ਾਦੀ ਦਿਵਸ 2026 ਦੇ ਮੌਕੇ ’ਤੇ ਚੰਡੀਗੜ੍ਹ ਪੁਲਿਸ ਦੇ 22 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਵਿਸ਼ੇਸ਼ ਅਤੇ ਸ਼ਲਾਘਾਯੋਗ ਸੇਵਾਵਾਂ ਲਈ ਸਨਮਾਨਿਤ ਕੀਤਾ ਜਾਵੇਗਾ। ਚੰਡੀਗੜ੍ਹ ਦੇ ਪ੍ਰਸ਼ਾਸਕ ਵੱਲੋਂ ਪੁਲਿਸ ਵਿਭਾਗ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਪ੍ਰਸ਼ਾਸਕ ਪੁਲਿਸ ਪਦਕ ਦੇਣ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਇਨ੍ਹਾਂ 22 ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵਿੱਚੋਂ 4 ਨੂੰ ਵਿਸ਼ੇਸ਼ ਸੇਵਾਵਾਂ ਅਤੇ 18 ਨੂੰ ਸ਼ਲਾਘਾਯੋਗ ਸੇਵਾਵਾਂ ਲਈ ਪਦਕ ਪ੍ਰਦਾਨ ਕੀਤੇ ਜਾਣਗੇ।

ਆਜ਼ਾਦੀ ਦਿਵਸ ਸਮਾਗਮ ਦੌਰਾਨ ਪੁਲਿਸ ਮੁਲਾਜ਼ਮਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਉਨ੍ਹਾਂ ਦਾ ਸਨਮਾਨ ਕੀਤਾ ਜਾਵੇਗਾ। ਇਹ ਸਨਮਾਨ ਪੁਲਿਸ ਵਿਭਾਗ ਦੇ ਕਰਮਚਾਰੀਆਂ ਨੂੰ ਇਮਾਨਦਾਰੀ, ਸਮਰਪਣ ਅਤੇ ਫਰਜ਼ ਪ੍ਰਤੀ ਨਿਭਾਈਆਂ ਜ਼ਿੰਮੇਵਾਰੀਆਂ ਲਈ ਦਿੱਤਾ ਜਾ ਰਿਹਾ ਹੈ।

Leave a Comment