
ਹੁਸ਼ਿਆਰਪੁਰ18 ਅਗਸਤ (ਪੰਕਜ ਕੁਮਾਰ) ਇੰਡੀਅਨ ਨਿਊਜ਼ : ਹੁਸ਼ਿਆਰਪੁਰ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਹਲਚਲ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਵੱਲੋਂ ਹਲਕੇ ਲਈ ਨਵੇਂ ਇੰਚਾਰਜ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਜ਼ੋਰਾਂ ’ਤੇ ਹਨ।
ਸੂਤਰਾਂ ਮੁਤਾਬਕ ਨਵੇਂ ਹਲਕਾ ਇੰਚਾਰਜ ਦੀ ਦੌੜ ਵਿੱਚ ਰਵਿੰਦਰ ਸ਼ਰਮਾ ਅਤੇ ਕੁਲਜੀਤ ਬਜਵਾੜਾ ਦੇ ਨਾਮ ਸਭ ਤੋਂ ਅੱਗੇ ਚੱਲ ਰਹੇ ਹਨ। ਦੋਵਾਂ ਆਗੂਆਂ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਸਿਆਸੀ ਹਲਕਿਆਂ ਵਿੱਚ ਕਾਫ਼ੀ ਚਰਚਾ ਹੈ।
ਹਾਲਾਂਕਿ, ਅਜੇ ਤੱਕ ਪਾਰਟੀ ਵੱਲੋਂ ਇਸ ਸਬੰਧੀ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ। ਹੁਣ ਸਭ ਦੀਆਂ ਨਜ਼ਰਾਂ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਦੇ ਅੰਤਿਮ ਫ਼ੈਸਲੇ ’ਤੇ ਟਿਕੀਆਂ ਹੋਈਆਂ ਹਨ। ਹਾਈਕਮਾਂਡ ਵੱਲੋਂ ਲਿਆ ਜਾਣ ਵਾਲਾ ਫ਼ੈਸਲਾ ਹੁਸ਼ਿਆਰਪੁਰ ਦੀ ਸਥਾਨਕ ਸਿਆਸਤ ਵਿੱਚ ਅਹਿਮ ਮੰਨਿਆ ਜਾ ਰਿਹਾ ਹੈ।