ਜਲੰਧਰ ‘ਚ ਇਹ ਇਲਾਕੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ

Holiday in government and private schools in this area of ​​Jalandhar

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪਾਵਨ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਦਾਣਾ ਮੰਡੀ (ਫ਼ਿਲੌਰ) ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਵਿਸ਼ੇਸ਼ ਸਮਾਗਮ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਫ਼ਿਲੌਰ ਸਬ-ਡਵੀਜ਼ਨ ਅਧੀਨ ਆਉਂਦੇ ਸਾਰੇ ਸਰਕਾਰੀ ਅਤੇ ਗ਼ੈਰ-ਸਰਕਾਰੀ (ਪ੍ਰਾਈਵੇਟ) ਸਕੂਲਾਂ ਵਿੱਚ ਸਥਾਨਕ ਛੁੱਟੀ ਰਹੇਗੀ।

ਡੀਸੀ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਹੁਕਮਾਂ ਅਨੁਸਾਰ ਇਹ ਛੁੱਟੀ ਵਿਸ਼ੇਸ਼ ਤੌਰ ‘ਤੇ ਕੇਵਲ ਫ਼ਿਲੌਰ ਸਬ-ਡਵੀਜ਼ਨ ਦੀ ਹਦੂਦ ਅੰਦਰ ਪੈਂਦੇ ਸਮੂਹ ਵਿੱਦਿਅਕ ਅਦਾਰਿਆਂ ‘ਤੇ ਹੀ ਲਾਗੂ ਹੋਵੇਗੀ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਜ਼ਰੂਰੀ ਤੇ ਐਮਰਜੈਂਸੀ ਸੇਵਾਵਾਂ ਨਾਲ ਜੁੜੇ ਸਾਰੇ ਅਦਾਰੇ ਅਤੇ ਕਰਮਚਾਰੀ ਆਮ ਵਾਂਗ ਆਪਣੀ ਡਿਊਟੀ ਨਿਭਾਉਂਦੇ ਰਹਿਣਗੇ।

Leave a Comment