ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਢੇਸੀ ਵਲੋਂ ਮੁੱਖ ਮੰਤਰੀ ਮਾਨ ਅਤੇ ਐਨ ਆਰ ਆਈ ਮੰਤਰੀ ਡਾ ਰਵਜੋਤ ਨਾਲ ਮੁਲਾਕਾਤ

UK MP Tanmanjit Dhesi meets Chief Minister Mann and NRI Minister Dr Ravjot

ਯੂ.ਕੇ. ਦੇ ਸੰਸਦ ਮੈਂਬਰ ਅਤੇ ਬਰਤਾਨਵੀ ਸੰਸਦ ਦੀ ਰੱਖਿਆ ਕਮੇਟੀ ਦੇ ਚੇਅਰਮੈਨ ਤਨਮਨਜੀਤ ਸਿੰਘ ਢੇਸੀ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ SGPC ਮੈਂਬਰ ਪਰਮਜੀਤ ਸਿੰਘ ਰਾਏਪੁਰ ਵੀ ਮੌਜੂਦ ਸਨ। ਮੀਟਿੰਗ ‘ਚ NRI ਪੰਜਾਬੀਆਂ ਦੇ ਮਸਲਿਆਂ ‘ਤੇ ਵਿਸਥਾਰ ਨਾਲ ਚਰਚਾ ਹੋਈ।

 

ਮੀਟਿੰਗ ‘ਚ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅਤੇ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਹਵਾਈ ਅੱਡੇ ਤੋਂ ਲੰਡਨ, ਬਰਮਿੰਘਮ ਸਮੇਤ ਯੂਰਪ ਲਈ ਹੋਰ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ ‘ਤੇ ਜ਼ੋਰ ਦਿੱਤਾ ਗਿਆ। ਨਾਲ ਹੀ ਦੋਵਾਂ ਏਅਰਪੋਰਟਾਂ ‘ਤੇ ਕਾਰਗੋ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਦੀ ਗੱਲ ਵੀ ਹੋਈ, ਤਾਂ ਜੋ ਪੰਜਾਬ ਦੇ ਵਪਾਰ, ਖੇਤੀਬਾੜੀ ਤੇ ਉਦਯੋਗ ਨੂੰ ਹੁਲਾਰਾ ਮਿਲ ਸਕੇ।

 

ਤਨਮਨਜੀਤ ਢੇਸੀ ਨੇ ਪ੍ਰਵਾਸੀ ਪੰਜਾਬੀਆਂ ਦੀ ਜ਼ਮੀਨ-ਜਾਇਦਾਦ ਦੇ ਵਿਵਾਦਾਂ ਦੇ ਜਲਦੀ ਨਿਪਟਾਰੇ ਲਈ ਸਖ਼ਤ ਸਿਸਟਮ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ NRIਆਂ ਨੂੰ ਵਾਰ-ਵਾਰ ਪੰਜਾਬ ਆਉਣਾ ਪੈਂਦਾ ਹੈ ਤੇ ਅਦਾਲਤਾਂ ਦੇ ਚੱਕਰ ਕੱਟਣੇ ਪੈਂਦੇ ਹਨ। ਉਨ੍ਹਾਂ ਜਾਇਦਾਦੀ ਧੋਖਾਧੜੀ ਤੇ ਸਾਈਬਰ ਕ੍ਰਾਈਮ ਦੇ ਕੇਸਾਂ ਦੇ ਤੁਰੰਤ ਹੱਲ ਦੀ ਵੀ ਮੰਗ ਕੀਤੀ।

 

ਮੀਟਿੰਗ ‘ਚ ਵਿਦੇਸ਼ਾਂ ‘ਚ ਵੱਸਦੇ ਪੰਜਾਬੀ ਕਾਰੋਬਾਰੀਆਂ ਨੂੰ ਆ ਰਹੀਆਂ ਫਿਰੌਤੀ ਦੀਆਂ ਧਮਕੀਆਂ ‘ਤੇ ਗੰਭੀਰ ਚਿੰਤਾ ਜਤਾਈ ਗਈ। ਇਸ ਮਾਮਲੇ ਨੂੰ ਕੇਂਦਰ ਸਰਕਾਰ ਤੱਕ ਪਹੁੰਚਾਉਣ ਦੀ ਗੱਲ ਹੋਈ। ਇਸ ਤੋਂ ਇਲਾਵਾ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਸ਼ਰਧਾਲੂਆਂ ਦੀ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ‘ਤੇ ਵੀ ਸਹਿਮਤੀ ਬਣੀ।

 

ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨੇ ਭਰੋਸਾ ਦਿੱਤਾ ਕਿ NRIਆਂ ਦੇ ਸਾਰੇ ਮੁੱਦੇ ਪੰਜਾਬ ਸਰਕਾਰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਉਨ੍ਹਾਂ ਨੂੰ ਹੱਲ ਕਰਨ ਲਈ ਹਰ ਮੁੱਦਾ ਸਬੰਧਤ ਉੱਚ ਪੱਧਰ ‘ਤੇ ਉਠਾਇਆ ਜਾਵੇਗਾ।

Leave a Comment