
ਚੰਡੀਗੜ੍ਹ 28 ਅਗਸਤ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼ : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਜਸਵੀਰ ਸਿੰਘ ਗੜ੍ਹੀ ਵੱਲੋਂ ਆਪਣਾ ਅਸਤੀਫ਼ਾ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਹੈ। ਅਸਤੀਫ਼ੇ ਸਬੰਧੀ ਸਾਹਮਣੇ ਆਏ ਪੱਤਰ ਵਿੱਚ ਉਨ੍ਹਾਂ ਵੱਲੋਂ ਅਹੁਦਾ ਛੱਡਣ ਦਾ ਫ਼ੈਸਲਾ ਦਰਜ ਕੀਤਾ ਗਿਆ ਹੈ।
ਗੜ੍ਹੀ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਦੀ ਸਿਆਸਤ ਅਤੇ ਖ਼ਾਸ ਕਰਕੇ ਦਲਿਤ ਭਾਈਚਾਰੇ ਨਾਲ ਜੁੜੇ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਹੁਣ ਸਭ ਦੀ ਨਜ਼ਰ ਇਸ ਗੱਲ ‘ਤੇ ਹੈ ਕਿ ਪੰਜਾਬ ਸਰਕਾਰ ਵੱਲੋਂ ਅਗਲਾ ਚੇਅਰਮੈਨ ਕੌਣ ਨਿਯੁਕਤ ਕੀਤਾ ਜਾਂਦਾ ਹੈ।