ਜਲੰਧਰ ਉੱਤਰੀ ਵਿਧਾਨ ਸਭਾ ਸੀਟ ਤੋਂ AAP ਦੇ ਹਲਕਾ ਇੰਚਾਰਜ ਰਹੇ ਦਿਨੇਸ਼ ਢੱਲ ਨੇ ਅੱਜ ਭਾਜਪਾ ਜੁਆਇਨ ਕਰ ਲਈ ਹੈ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ। ਇਸ ਤੋਂ ਪਹਿਲਾਂ ਦਿਨੇਸ਼ ਢੱਲ ਨੇ ਹੋਟਲ ਰੈਡਿਸਨ ਵਿੱਚ ਪੰਜਾਬ ਭਾਜਪਾ ਪ੍ਰਧਾਨ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਦੀ ਇੱਛਾ ਜਤਾਈ ਸੀ।
ਢੱਲ ਦੇ ਭਾਜਪਾ ਵਿੱਚ ਜਾਣ ਦੇ ਨਾਲ ਹੀ ਜਲੰਧਰ ਸੈਂਟਰਲ ਤੋਂ AAP ਦੇ MLA ਰਮਨ ਅਰੋੜਾ ਨੂੰ ਲੈ ਕੇ ਵੀ ਸਿਆਸੀ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਰਮਨ ਅਰੋੜਾ ਵੀ ਭਾਜਪਾ ਜੁਆਇਨ ਕਰ ਸਕਦੇ ਹਨ।
