ਮਿਸ਼ਰਾ ਬਣੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਪੰਜਾਬ ਸਰਕਾਰ ਨੇ ਕੀਤਾ ਸੀ ਵਿਰੋਧ

Mishra becomes Chief Justice of Punjab and Haryana High Court, Punjab government had opposed it

ਪੰਜਾਬ ਸਰਕਾਰ ਦੇ ਵਿਰੋਧ ਵਿਚਕਾਰ ਅਸ਼ਵਨੀ ਕੁਮਾਰ ਮਿਸ਼ਰਾ ਨੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਪੰਜਾਬ ਲੋਕ ਭਵਨ ‘ਚ ਹੋਇਆ। ਪੰਜਾਬ ਦੇ ਗਵਰਨਰ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਨੂੰ ਚੀਫ਼ ਜਸਟਿਸ ਵਜੋਂ ਹਲਫ਼ ਦਿਵਾਇਆ। ਇਸ ਦੌਰਾਨ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਸਮੇਤ ਹੋਰ ਸ਼ਖ਼ਸੀਅਤਾਂ ਸ਼ਾਮਲ ਹੋਈਆਂ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਮਾਗਮ ‘ਚ ਹਿੱਸਾ ਨਹੀਂ ਲਿਆ। ਪੰਜਾਬ ਸਰਕਾਰ ਵੱਲੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਨੂੰ ਲੈ ਕੇ ਵਿਰੋਧ ਜਤਾਇਆ ਗਿਆ ਸੀ।

ਬੀਤੇ ਦਿਨ, ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਕੈਬਨਿਟ ਮੀਟਿੰਗ ‘ਚ ਕੇਂਦਰ ਸਰਕਾਰ ਖਿਲਾਫ਼ ਇੱਕ ਬਹੁਤ ਹੀ ਮਹੱਤਵਪੂਰਨ ਤੇ ਵੱਡਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਤੇ ਪੰਜਾਬ ਦੇ ਅਧਿਕਾਰਾਂ ਨੂੰ ਹੜੱਪਣ ਤੇ ਸੰਵਿਧਾਨਕ ਨਿਯਮਾਂ ਦੀ ਲਗਾਤਾਰ ਉਲੰਘਣਾ ਕਰਨ ਦੇ ਗੰਭੀਰ ਇਲਜ਼ਾਮ ਲਗਾਏ ਸਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇੱਕ ਪੋਸਟ ਸਾਂਝੀ ਕੀਤੀ, ਜਿਸ ‘ਚ ਕਿਹਾ ਗਿਆ ਕਿ ਪੰਜਾਬ-ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਦੀ ਨਿਯੁਕਤੀ ਪੰਜਾਬ ਸਰਕਾਰ ਦੀ ਸਹਿਮਤੀ ਤੋਂ ਬਿਨਾਂ ਕੀਤੀ ਗਈ ਹੈ। ਉਨ੍ਹਾਂ ਇਸ ਨੂੰ ਮੈਮੋਰੰਡਮ ਆਫ਼ ਪ੍ਰੋਸੀਜਰ ਤੇ ਸੰਵਿਧਾਨਕ ਨਿਯਮਾਂ ਦੀ ਸਿੱਧੀ ਉਲੰਘਣਾ ਦੱਸਿਆ। ਪੰਜਾਬ ਸਰਕਾਰ ਨੇ ਮੰਗ ਕੀਤੀ ਹੈ ਕਿ ਇਸ ਨਿਯੁਕਤੀ ਨੂੰ ਤੁਰੰਤ ਰੋਕਿਆ ਜਾਵੇ ਤੇ ਸੰਵਿਧਾਨਕ ਪ੍ਰਕਿਰਿਆ ਦੀ ਪਾਲਣਾ ਕਰਦਿਆਂ ਪੰਜਾਬ ਦੀ ਰਾਏ ਦਾ ਸਤਿਕਾਰ ਕੀਤਾ ਜਾਵੇ।

Leave a Comment