Drug smuggler Punjabi youth arrested in US under the guise of restaurant, 40 kg cocaine and weapons recovered
ਅਮਰੀਕਾ ਦੇ ਕੈਲੀਫੋਰਨੀਆ ਵਿੱਚ ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਅੰਤਰਰਾਸ਼ਟਰੀ ਡਰੱਗ ਸਿੰਡਿਕੇਟ ਚਲਾਉਣ ਵਾਲੇ ਪੰਜਾਬ ਨਿਵਾਸੀ ਕਵੰਲਪ੍ਰੀਤ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਗੈਰ-ਕਾਨੂੰਨੀ ਤਰੀਕੇ ਨਾਲ ਦੇਸ਼ ਵਿੱਚ ਦਾਖ਼ਲ ਹੋਇਆ ਇਹ ਸ਼ਖਸ ਪਿਜ਼ਜ਼ਾ ਡਿਲੀਵਰੀ ਦੇ ਬਹਾਨੇ ਕੋਕੀਨ ਵਰਗੇ ਖ਼ਤਰਨਾਕ ਨਸ਼ੀਲੇ ਪਦਾਰਥਾਂ ਦਾ ਨੈੱਟਵਰਕ ਚਲਾ ਰਿਹਾ ਸੀ। ਪੁਲਿਸ ਦੀ ਛਾਪੇਮਾਰੀ ਦੌਰਾਨ ਉਸ ਦੇ ਟਿਕਾਣੇ ਤੋਂ 40 ਕਿਲੋ ਕੋਕੀਨ, ਕਈ ਪਿਸਤੌਲਾਂ ਅਤੇ ਵੱਡੀ ਮਾਤਰਾ ਵਿੱਚ ਡਾਲਰਾਂ ਦੀ ਨਕਦੀ ਬਰਾਮਦ ਹੋਈ ਹੈ।
ਉਮਰ ਕੈਦ ਦੀ ਸਜ਼ਾ ਅਤੇ ਭਾਰੀ ਜੁਰਮਾਨਾ ਲੱਗ ਸਕਦਾ ਹੈ
ਨਸ਼ੀਲੇ ਪਦਾਰਥਾਂ ਦੀ ਇੰਨੀ ਵੱਡੀ ਖੇਪ, ਗੈਰ-ਕਾਨੂੰਨੀ ਹਥਿਆਰ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਰਹਿਣ ਦੇ ਗੰਭੀਰ ਆਰੋਪਾਂ ਤਹਿਤ ਪੁਲਿਸ ਨੇ ਉਸ ਤੇ ਸਖ਼ਤ ਕਾਨੂੰਨ ਲਾਗੂ ਕੀਤੇ ਹਨ। ਕਾਨੂੰਨੀ ਮਾਹਰਾਂ ਦਾ ਮੰਨਣਾ ਹੈ ਕਿ ਇਨ੍ਹਾਂ ਸੰਗੀਨ ਅਪਰਾਧਾਂ ਲਈ ਉਸ ਨੂੰ ਉਮਰ ਕੈਦ ਦੀ ਸਜ਼ਾ ਮਿਲਣ ਦੀ ਸੰਭਾਵਨਾ ਹੈ।
