ਪੰਜਾਬ ਸਰਕਾਰ ਵੱਲੋਂ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ

 ਪੰਜਾਬ ਵਿਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਸਾਬਕਾ ਕੈਬਿਨੇਟ ਮੰਤਰੀ ਭਗਤ ਚੁੰਨੀ ਲਾਲ ਜੀ ਦੇ ਅਕਾਲ ਚਲਾਣੇ ਦੇ ਸਬੰਧ ਵਿਚ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ ਪੂਰਨਿਆਂ ’ਤੇ ਚੱਲਦਿਆਂ ਦੱਬੇ-ਕੁਚਲੇ, ਗਰੀਬਾਂ ਅਤੇ ਦਲਿਤਾਂ ਦੇ ਹੱਕਾਂ ਲਈ ਸੰਘਰਸ਼ ਕਰਨ ਵਾਲੇ ਸਾਬਕਾ ਕੈਬਿਨੇਟ ਮੰਤਰੀ ਭਗਤ ਚੁੰਨੀ ਲਾਲ ਜੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਰਕਾਰ ਨੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸੰਘਰਸ਼, ਸਮਾਜ ਸੇਵਾ ਅਤੇ ਗਰੀਬਾਂ ਦੇ ਹੱਕਾਂ ਲਈ ਸਮਰਪਣ ਹਮੇਸ਼ਾ ਯਾਦ ਰੱਖਿਆ ਜਾਵੇਗਾ। 94 ਸਾਲਾ ਭਗਤ ਚੁੰਨੀ ਲਾਲ ਦਾ ਦੇਹਾਂਤ ਬੁੱਧਵਾਰ ਦੇਰ ਰਾਤ ਕਰੀਬ 12:30 ਵਜੇ ਹੋਇਆ। ਉਹ ਪਿਛਲੇ ਕੁਝ ਦਿਨਾਂ ਤੋਂ ਸਿਹਤ ਠੀਕ ਨਾ ਹੋਣ ਕਾਰਨ ਜਲੰਧਰ-ਪਠਾਨਕੋਟ ਰੋਡ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ-ਇਲਾਜ ਸਨ।

ਅੱਜ ਸ਼ਾਮ ਨੂੰ ਹੋਵੇਗਾ ਅੰਤਿਮ ਸਸਕਾਰ

ਮੇਰੇ ਪਿਤਾ ਜੀ ਸਤਿਕਾਰਯੋਗ ਸਾਬਕਾ ਕੈਬਨਿਟ ਮੰਤਰੀ ਸ. ਚੁੰਨੀ ਲਾਲ ਭਗਤ ਜੀ ਹੁਣ ਸਾਡੇ ਵਿਚਕਾਰ ਨਹੀਂ ਰਹੇ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਸਾਨੂੰ ਡੂੰਘਾ ਦੁੱਖ ਪਹੁੰਚਿਆ ਹੈ। ਉਨ੍ਹਾਂ ਦਾ ਵਿਛੋੜਾ ਸਾਡੇ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਮਿਤੀ 10 ਸਤੰਬਰ 2026 ਨੂੰ ਸ਼ਾਮ 5:00 ਵਜੇ ਮਾਡਲ ਹਾਊਸ ਰੋਡ ਸ਼ਮਸ਼ਾਨ ਘਾਟ, ਬਸਤੀ ਸ਼ੇਖ ਵਿਖੇ ਕੀਤਾ ਜਾਵੇਗਾ।

– ਮਹਿੰਦਰ ਭਗਤ, ਕੈਬਨਿਟ ਮੰਤਰੀ, ਪੰਜਾਬ

 
ਇਸ ਸਬੰਧੀ ਅੱਜ ਪੰਜਾਬ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ। ਸਰਕਾਰ ਵੱਲੋਂ ਇਹ ਛੁੱਟੀ ਸਾਬਕਾ ਮੰਤਰੀ ਨੂੰ ਸ਼ਰਧਾਂਜਲੀ ਦੇ ਤੌਰ ’ਤੇ ਦਿੱਤੀ ਗਈ ਹੈ।

Leave a Comment