ਦੇਸ਼ ‘ਚ ਤੇਲ ਅਤੇ ਗੈਸ ਦੀ ਨਹੀਂ ਘਾਟ,ਸਰਕਾਰ ਵੱਲੋਂ 35 ਜਾਂ 45 ਦਿਨਾਂ ਬਾਅਦ ਸਿਲੰਡਰ ਬੁਕਿੰਗ ਦੀਆਂ ਅਫਵਾਹਾਂ ਦਾ ਖੰਡਨ

There is no shortage of oil and gas in the country, the government refutes rumors of cylinder booking after 35 or 45 days

ਇਜ਼ਰਾਈਲ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ ਦੇ ਚਲਦਿਆਂ ਦੁਨੀਆਂ ਭਰ ਵਿੱਚ ਹਾਹਾਕਾਰ ਮੱਚਿਆ ਹੋਇਆ ਹੈ। ਇਸ ਵਿਚਾਲੇ ਕੇਂਦਰ ਸਰਕਾਰ ਵੱਲੋਂ ਆਮ ਜਨਤਾ ਨੂੰ ਇੱਕ ਖਾਸ ਅਪੀਲ ਕੀਤੀ ਗਈ ਹੈ। ਦਰਅਸਲ, ਇਸ ਜੰਗ ਕਾਰਨ ਬਣੀ ਸਥਿਤੀ ਵਿਚਾਲੇ ਭਾਰਤ ਸਰਕਾਰ ਨੇ ਦੇਸ਼ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਸਪੱਸ਼ਟ ਕੀਤਾ ਹੈ ਕਿ ਦੇਸ਼ ਵਿੱਚ ਕੱਚੇ ਤੇਲ, ਪੈਟਰੋਲ, ਡੀਜ਼ਲ ਅਤੇ ਐਲਪੀਜੀ (LPG) ਦਾ ਲੋੜੀਂਦਾ ਭੰਡਾਰ ਉਪਲਬਧ ਹੈ। ਪੈਟਰੋਲੀਅਮ ਮੰਤਰਾਲੇ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਹਟ ਵਿੱਚ ਆ ਕੇ ਪੈਟਰੋਲ ਪੰਪਾਂ ‘ਤੇ ਲੰਬੀਆਂ ਕਤਾਰਾਂ ਨਾ ਲਗਾਉਣ ਅਤੇ ਲੋੜ ਤੋਂ ਵੱਧ ਤੇਲ ਨਾ ਖਰੀਦਣ।

ਕੀਮਤਾਂ ਵਿੱਚ ਨਹੀਂ ਹੋਇਆ ਕੋਈ ਵਾਧਾ

ਪੈਟਰੋਲੀਅਮ ਮੰਤਰਾਲੇ ਦੀ ਸੰਯੁਕਤ ਸਕੱਤਰ ਸੁਜਾਤਾ ਸ਼ਰਮਾ ਨੇ ਇੱਕ ਬ੍ਰੀਫਿੰਗ ਦੌਰਾਨ ਦੱਸਿਆ ਕਿ ਤੇਲ ਅਤੇ ਗੈਸ ਦੀ ਸਪਲਾਈ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਇਹ ਵੀ ਸਾਫ ਕੀਤਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਸਰਕਾਰ ਨੇ ਕਿਹਾ ਕਿ ਪੈਟਰੋਲ ਪੰਪਾਂ ਨੂੰ ਸਪਲਾਈ ਕਰਨ ਵਾਲੇ ਟਰਮੀਨਲਾਂ ‘ਤੇ ਵੀ ਸਟਾਕ ਪੂਰਾ ਹੈ।

35 ਜਾਂ 45 ਦਿਨਾਂ ਬਾਅਦ ਸਿਲੰਡਰ ਬੁਕਿੰਗ ਦੀਆਂ ਅਫਵਾਹਾਂ ਦਾ ਖੰਡਨ

ਸਰਕਾਰ ਨੇ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਉਨ੍ਹਾਂ ਖਬਰਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ ਜਿਨ੍ਹਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਰਸੋਈ ਗੈਸ (LPG) ਦੀ ਬੁਕਿੰਗ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਗਿਆ ਹੈ। ਮੰਤਰਾਲੇ ਨੇ ਕਿਹਾ ਕਿ ਬੁਕਿੰਗ ਦੀ ਮੌਜੂਦਾ ਸਮਾਂ-ਸੀਮਾ ਵਿੱਚ ਕੋਈ ਬਦਲਾਅ ਨਹੀਂ ਹੋਇਆ ਅਤੇ 35 ਜਾਂ 45 ਦਿਨਾਂ ਬਾਅਦ ਬੁਕਿੰਗ ਦੀ ਗੱਲ ਬਿਲਕੁਲ ਝੂਠ ਹੈ।

Leave a Comment