This AAP MLA was sent on remand for 7 days and the former jail minister for 3 days.
ਸਨੌਰ ਤੋਂ AAP ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਅੱਜ ਮੁੜ ਪਟਿਆਲਾ ਕੋਰਟ ਵਿਚ ਪੇਸ਼ ਕੀਤਾ ਗਿਆ ਸੀ, ਜਿਥੇ ਅਦਾਲਤ ਨੇ ਹਰਮੀਤ ਸਿੰਘ ਪਠਾਨਮਾਜਰਾ ਨੂੰ 7 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਣ ਦੇ ਆਦੇਸ਼ ਦਿੱਤੇ ਹਨ। ਇਸ ਮਾਮਲੇ ਵਿਚ ਉਹ ਸਤੰਬਰ 2025 ਤੋਂ ਫਰਾਰ ਚੱਲ ਰਹੇ ਸਨ। (ਆਪ) ਦੇ ਵਿਧਾਇਕ ਹਰਮੀਤ ਪਠਾਨਮਾਜਰਾ ਨੂੰ ਪਟਿਆਲਾ ਪੁਲਿਸ ਨੇ 5 ਦਿਨ ਪਹਿਲਾਂ ਮੱਧ ਪ੍ਰਦੇਸ਼ ਦੇ ਗਵਾਲੀਅਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਪਠਾਣਮਾਜਰਾ ਖਿਲਾਫ ਜ਼ਬਰਜਨਾਹ, ਧੋਖਾਧੜੀ ਤੇ ਅਪਰਾਧਿਕ ਧਮਕੀਆਂ ਦੇ ਇਲਜ਼ਾਮਾਂ ਹੇਠ ਐਫਆਈਆਰ ਦਰਜ ਹੈ। ਅਦਾਲਤ ਵੱਲੋਂ ਪਹਿਲਾਂ ਹੀ ਪਠਾਣਮਾਜਰਾ ਨੂੰ ਭਗੌੜਾ ਕਰਾਰ ਦਿੱਤਾ ਹੋਇਆ ਸੀ।
ਪੁਲਿਸ ਨੇ ਉਸਦੇ ਵਿਰੁੱਧ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਸੀ। ਪਠਾਨਮਾਜਰਾ 2022 ਵਿੱਚ ਪਟਿਆਲਾ ਦੀ ਸਨੌਰ ਵਿਧਾਨ ਸਭਾ ਸੀਟ ਤੋਂ ਵਿਧਾਇਕ ਚੁਣੇ ਗਏ ਸਨ। ਪਠਾਨਮਾਜਰਾ ਨੇ ਇਸ ਮਾਮਲੇ ਵਿੱਚ ਰਾਹਤ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਸੁਣਵਾਈ ਅੱਜ ਹੋਣੀ ਸੀ। ਉਹ ਇਸ ਮਾਮਲੇ ਸਬੰਧੀ ਲਗਭਗ ਨੌਂ ਦਿਨ ਪਹਿਲਾਂ ਆਸਟ੍ਰੇਲੀਆ ਤੋਂ ਭਾਰਤ ਵਾਪਸ ਆਇਆ ਸੀ।
ਪੁਲਿਸ ਨੂੰ ਦਿੱਲੀ ਤੋਂ ਉਸਦੇ ਆਉਣ ਦੀ ਸੂਚਨਾ ਮਿਲੀ ਅਤੇ ਉਸਨੂੰ ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਵਿੱਚ ਗਵਾਲੀਅਰ ਬਾਈਪਾਸ ‘ਤੇ ਗ੍ਰਿਫ਼ਤਾਰ ਕਰ ਲਿਆ।
ਰੰਧਾਵਾ ਖੁਦਕੁਸ਼ੀ ਮਾਮਲੇ ‘ਚ ਲਾਲਜੀਤ ਭੁੱਲਰ ਦਾ ਰਿਮਾਂਡ 3 ਦਿਨ ਲਈ ਹੋਰ ਵਧਿਆ
ਅੰਮ੍ਰਿਤਸਰ ਵੇਅਰਹਾਊਸ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ‘ਚ ਗ੍ਰਿਫ਼ਤਾਰ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਅੱਜ ਅੰਮ੍ਰਿਤਸਰ ਅਦਾਲਤ ਵਿੱਚ ਦੁਬਾਰਾ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਨੇ ਸੁਣਵਾਈ ਤੋਂ ਬਾਅਦ ਭੁੱਲਰ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਣ ਦੇ ਆਦੇਸ਼ ਦਿੱਤੇ ਹਨ।
