FIR registered against 8 people including former manager of famous Punjabi singer
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਸਮੇਤ 8 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ FIR ਵਿੱਚ ਸ਼ਗਨਪ੍ਰੀਤ ਸਿੰਘ ਦੇ ਭਰਾ ਜਗਪ੍ਰੀਤ ਸਿੰਘ, ਪਿਤਾ ਸੌਦਾਗਰ ਸਿੰਘ, ਮਾਂ ਦਲਜੀਤ ਕੌਰ, ਬਦਨਾਮ ਗੈਂਗਸਟਰ ਡੌਨੀ ਬਲ ਅਤੇ ਚਾਰ ਹੋਰ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਹ ਦੋਸ਼ ਹੈ ਕਿ ਇਨ੍ਹਾਂ ਵਿਅਕਤੀਆਂ ਨੇ ਦੋਰਾਹਾ ਦੇ ਦੋ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਤੋਂ ਕਰੋੜਾਂ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਪਿਛਲੇ ਇੱਕ ਮਹੀਨੇ ਦੇ ਅੰਦਰ ਮੁਲਜ਼ਮਾਂ ਖ਼ਿਲਾਫ਼ ਇਹ ਚੌਥੀ FIR ਦਰਜ ਕੀਤੀ ਗਈ ਹੈ
