ਪੰਜਾਬ ਸਿਆਸਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਸੀਨੀਅਰ ਭਾਜਪਾ ਆਗੂ ਤੇ ਨਗਰ ਕੌਸਲ ਰੂਪਨਗਰ ਦੇ ਸਾਬਕਾ ਪ੍ਰਧਾਨ ਖਿਲਾਫ ਵੱਡੀ ਕਾਰਵਾਈ ਕਰਦਿਆਂ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਦਰਅਸਲ, ਭਾਜਪਾ ਵੱਲੋਂ ਵੱਡੀ ਸੰਗਠਨਾਤਮਕ ਕਾਰਵਾਈ ਕਰਦੇ ਹੋਏ ਸੀਨੀਅਰ ਭਾਜਪਾ ਆਗੂ ਇੰਦਰਸੇਨ ਛਤਵਾਲ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਰੂਪਨਗਰ ਜ਼ਿਲ੍ਹਾ ਭਾਜਪਾ ਦਫ਼ਤਰ ਵਿਖੇ ਹੋਈ ਇੱਕ ਮਹੱਤਵਪੂਰਨ ਮੀਟਿੰਗ ਦੌਰਾਨ ਰੂਪਨਗਰ ਦੇ ਚੋਣ ਇੰਚਾਰਜ ਅਨੀਸ਼ ਸਿਦਾਨਾ ਅਤੇ ਜ਼ਿਲ੍ਹਾ ਪ੍ਰਧਾਨ ਰੂਪਨਗਰ ਅਜੈਵੀਰ ਸਿੰਘ ਲਾਲਪੁਰਾ ਵੱਲੋਂ ਪ੍ਰੈੱਸ ਬਿਆਨ ਰਾਹੀਂ ਸਾਂਝੀ ਕੀਤੀ ਗਈ।
