INDIAN NEWS
ਪੰਜਾਬ ਵਿੱਚ ਭਿਆਨਕ ਗਰਮੀ ਦੇ ਮੱਦੇਨਜ਼ਰ ਹੁਣ ਸਕੂਲਾਂ ਵਿੱਚ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਆਨਲਾਈਨ ਕਲਾਸਾਂ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਫਿਲਹਾਲ ਸਰਕਾਰੀ ਸਕੂਲਾਂ ਵਿੱਚ ਅਜੇ ਤੱਕ ਇਸ ਤਰ੍ਹਾਂ ਦਾ ਕੋਈ ਫੈਸਲਾ ਨਹੀਂ ਲਿਆ ਗਿਆ, ਪਰ ਪ੍ਰਾਈਵੇਟ ਸਕੂਲਾਂ ਵੱਲੋਂ ਬੱਚਿਆਂ ਨੂੰ ਘਰ ਰਹਿ ਕੇ ਪੜ੍ਹਾਈ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਲੰਧਰ ਦੇ ਕਈ ਪ੍ਰਾਈਵੇਟ ਸਕੂਲਾਂ ਨੇ ਬੱਚਿਆਂ ਅਤੇ ਮਾਪਿਆਂ ਨੂੰ ਸੁਨੇਹੇ ਭੇਜ ਦਿੱਤੇ ਹਨ ਕਿ 22 ਮਈ ਤੋਂ ਆਨਲਾਈਨ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ, ਜਦਕਿ 1 ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਈਵੇਟ ਸਕੂਲ ਗੁਰੂ ਅਮਰਦਾਸ ਸਕੂਲ ਨੇ ਇਹ ਫੈਸਲਾ ਲਿਆ ਹੈ।
INDIAN NEWS