INDIAN NEWS
ਹੁਸ਼ਿਆਰਪੁਰ, 21 ਮਈ (ਸ਼ਿੰਦਰਪਾਲ ਸਿੰਘ ਚਾਹਲ): ਡਿਪਟੀ ਕਮਿਸ਼ਨਰ Aashika Jain ਨੇ ਕਿਹਾ ਕਿ ਜ਼ਿਲ੍ਹੇ ਵਿੱਚ ਜਨਗਣਨਾ-2027 ਦੇ ਪਹਿਲੇ ਪੜਾਅ ਤਹਿਤ ਘਰਾਂ ਦੇ ਸੂਚੀਕਰਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ, ਜੋ 13 ਜੂਨ ਤੱਕ ਚੱਲੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗਿਣਤੀਕਾਰਾਂ ਅਤੇ ਸੁਪਰਵਾਈਜ਼ਰ ਟੀਮਾਂ ਨੂੰ ਪੂਰਾ ਸਹਿਯੋਗ ਦੇਣ। ਉਨ੍ਹਾਂ ਦੱਸਿਆ ਕਿ ਸਿਖਲਾਈ ਪ੍ਰਾਪਤ ਟੀਮਾਂ ਵੱਲੋਂ ਘਰ-ਘਰ ਜਾ ਕੇ ਮੋਬਾਇਲ ਐਪ ਅਤੇ ਫਾਰਮਾਂ ਰਾਹੀਂ ਡਾਟਾ ਇਕੱਤਰ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸਹੀ ਅਤੇ ਪੂਰੀ ਜਾਣਕਾਰੀ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਮਰਦਮਸ਼ੁਮਾਰੀ ਦੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਮੁਕੰਮਲ ਹੋ ਸਕੇ।
