ਹੁਸ਼ਿਆਰਪੁਰ ਸਕੂਲ ਬੱਸ ਹਾਦਸੇ ਤੋਂ ਬਾਅਦ ਐਕਸ਼ਨ ‘ਚ ਪ੍ਰਸ਼ਾਸਨ, ਕੈਬਨਿਟ , ਮੰਤਰੀ ਡਾ ਰਵਜੋਤ ਨੇ ਦਿੱਤੇ ਜਾਂਚ ਦੇ ਹੁਕਮ

I

INDIAN NEWS

ਹੁਸ਼ਿਆਰਪੁਰ, 22 ਮਈ (ਹਰਮਨ ਸਿੰਘ ਢੈਹਾ) : ਦੋਸੜਕਾ-ਸ਼ਾਮਚੁਰਾਸੀ ਰੋਡ ‘ਤੇ ਅੱਜ ਦੁਪਹਿਰ ਟਿੱਪਰ ਅਤੇ ਸਕੂਲੀ ਬੱਸ ਵਿਚਾਲੇ ਹੋਏ ਹਾਦਸੇ ਤੋਂ ਬਾਅਦ ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਤੁਰੰਤ ਸਿਵਲ ਹਸਪਤਾਲ ਹੁਸ਼ਿਆਰਪੁਰ ਪਹੁੰਚੇ ਅਤੇ ਜਖਮੀ ਬੱਚਿਆਂ ਦੀ ਸਿਹਤ ਬਾਰੇ ਜਾਣਕਾਰੀ ਲਈ। ਉਨ੍ਹਾਂ ਡਾਕਟਰਾਂ ਨੂੰ ਬੱਚਿਆਂ ਦੇ ਤੁਰੰਤ ਇਲਾਜ ਦੇ ਨਿਰਦੇਸ਼ ਦਿੰਦਿਆਂ ਖੁਦ ਬੱਚਿਆਂ ਦਾ ਚੈਕਅੱਪ ਵੀ ਕਰਵਾਇਆ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਡਾਕਟਰਾਂ ਦੀ ਟੀਮ ਨੂੰ ਤੁਰੰਤ ਮੌਕੇ ‘ਤੇ ਅਤੇ ਹਸਪਤਾਲ ਵਿਚ ਇਲਾਜ ਲਈ ਤਾਇਨਾਤ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਬੱਸ ਡਰਾਈਵਰ ਅਤੇ ਸਾਰੇ ਵਿਦਿਆਰਥੀ ਸੁਰੱਖਿਅਤ ਹਨ। ਕੁਝ ਬੱਚਿਆਂ ਨੂੰ ਮੁੱਢਲਾ ਇਲਾਜ ਦੇਣ ਤੋਂ ਬਾਅਦ ਸੀ.ਐਸ.ਸੀ. ਸ਼ਾਮਚੁਰਾਸੀ ਤੋਂ ਡਿਸਚਾਰਜ ਕਰ ਦਿੱਤਾ ਗਿਆ, ਜਦਕਿ ਚਾਰ ਬੱਚਿਆਂ ਨੂੰ ਮਾਮੂਲੀ ਸੱਟਾਂ ਕਾਰਨ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਆਂਦਾ ਗਿਆ ਹੈ

ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਕੈਨਿੰਗ ਅਤੇ ਹੋਰ ਜਰੂਰੀ ਜਾਂਚਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਰਿਪੋਰਟਾਂ ਆਉਣ ਉਪਰੰਤ ਲੋੜੀਂਦੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਡਿਸਚਾਰਜ ਕਰ ਦਿੱਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਪੁਲਿਸ ਪ੍ਰਸ਼ਾਸਨ ਨੂੰ ਇਸ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ, ਤਾਂ ਜੋ ਭਵਿੱਖ ਵਿਚ ਇਸ ਤਰ੍ਹਾਂ ਦੀ ਲਾਪਰਵਾਹੀ ਨੂੰ ਰੋਕਿਆ ਜਾ ਸਕੇ।

ਜ਼ਿਕਰਯੋਗ ਹੈ ਕਿ ਇਹ ਹਾਦਸਾ ਟਿੱਪਰ ਅਤੇ ਸਨਵੈਲੀ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥੀਆਂ ਨਾਲ ਭਰੀ ਬੱਸ ਵਿਚਾਲੇ ਵਾਪਰਿਆ।

Leave a Comment