ਅੰਮ੍ਰਿਤਸਰ ‘ਚ ਡਿਊਟੀ ‘ਤੇ ਜਾ ਰਹੇ ਏਐਸਆਈ ਦੀ ਗੋਲੀ ਮਾਰ ਕੇ ਹੱਤਿਆ

ਅੰਮ੍ਰਿਤਸਰ, 24 ਮਈ ਇੰਡੀਅਨ ਨਿਊਜ਼ (ਬਿਊਰੋ) : ਪੰਜਾਬ ਵਿੱਚ ਦਿਨ ਚੜ੍ਹਦੇ ਹੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਮਜੀਠਾ ਇਲਾਕੇ ਵਿੱਚ ਡਿਊਟੀ ‘ਤੇ ਜਾ ਰਹੇ ਇੱਕ ਏ.ਐਸ.ਆਈ. ਦੀ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਮ੍ਰਿਤਕ ਪੁਲਿਸ ਮੁਲਾਜ਼ਮ ਦੀ ਪਛਾਣ ਏ.ਐਸ.ਆਈ. ਜੋਗਾ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਜਦੋਂ ਉਹ ਸਵੇਰੇ ਆਪਣੀ ਡਿਊਟੀ ਲਈ ਜਾ ਰਹੇ ਸਨ ਤਾਂ ਰਾਹ ਵਿੱਚ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਲਾਕੇ ਨੂੰ ਘੇਰ ਕੇ ਪੁਲਿਸ ਵੱਲੋਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।

ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰਨ ਲਈ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।

Leave a Comment