ਕਾਲੀ ਥਾਰ ‘ਚ ਕਰੋੜਾ ਰੁਪਏ ਦਾ ਚਿੱਟਾ ਵੇਚਣ ਜਾ ਰਿਹਾ ਪੰਜਾਬੀ ਗਾਇਕ ਗ੍ਰਿਫਤਾਰ

ਖੰਨਾ ਪੁਲਿਸ ਨੂੰ ਨਸ਼ਾ ਤਸਕਰੀ ਖ਼ਿਲਾਫ਼ ਮੁਹਿੰਮ ਦੌਰਾਨ ਵੱਡੀ ਸਫਲਤਾ ਮਿਲੀ ਹੈ। ਦੋਰਾਹਾ ਥਾਣਾ ਦੀ ਪੁਲਿਸ ਨੇ ਇਕ ਵੱਡੇ ਇੰਟਰਨੈਸ਼ਨਲ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਪੰਜਾਬੀ ਗਾਇਕ ਹਰਬੀਰ ਸਿੰਘ ਸੋਹਲ ਨੂੰ 5 ਕਿਲੋ ਤੋਂ ਵੱਧ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਜਾਂਚ ਦੌਰਾਨ ਗੈਂਗਸਟਰ ਜੈਪਾਲ ਭੁੱਲਰ ਗੈਂਗ ਨਾਲ ਵੀ ਇਸ ਨੈੱਟਵਰਕ ਦੇ ਸਬੰਧ ਸਾਹਮਣੇ ਆਏ ਹਨ।

ਐਸਐਸਪੀ ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ 7 ਮਾਰਚ 2026 ਨੂੰ ਹੋਈ ਜਦੋਂ ਦੋਰਾਹਾ ਪੁਲਿਸ ਵੱਲੋਂ ਚੈਕਿੰਗ ਦੌਰਾਨ ਇੱਕ ਇਟਿਓਸ ਕਾਰ ਵਿੱਚੋਂ ਅਕਸ਼ੈ ਕੁਮਾਰ ਵਾਸੀ ਲੁਧਿਆਣਾ ਨੂੰ 301 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਪੁੱਛਗਿੱਛ ਦੌਰਾਨ ਪੁਲਿਸ ਨੇ 268 ਗ੍ਰਾਮ ਹੋਰ ਹੈਰੋਇਨ, 10 ਗ੍ਰਾਮ ਆਈਸ, 30 ਜ਼ਿੰਦਾ ਰੌਂਦ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ।

Leave a Comment