ਹੁਸ਼ਿਆਰਪੁਰ ਪੁਲਿਸ ਦੀ ਵੱਡੀ ਕਾਰਵਾਈ 8 ਕਿਲੋ ਤੋਂ ਵੱਧ ਭੁੱਕੀ ਸਮੇਤ 4 ਵਿਅਕਤੀ ਕਾਬੂ

ਹੁਸ਼ਿਆਰਪੁਰ, 26 ਮਈ 2026, ਇੰਡੀਅਨ ਨਿਊਜ਼ (ਹਰਮਨ ਸਿੰਘ ਢੈਹਾ) ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਹੁਸ਼ਿਆਰਪੁਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਕੀਤੀ ਗਈ ਕਾਰਵਾਈ ਦੌਰਾਨ ਪੁਲਿਸ ਨੇ 8 ਕਿਲੋ 460 ਗ੍ਰਾਮ ਭੁੱਕੀ ਬਰਾਮਦ ਕਰਦੇ ਹੋਏ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਅਨੁਸਾਰ ਫੋਕਲ ਪੁਆਇੰਟ ਪੁਰਹੀਰਾਂ ਦੀ ਟੀਮ ਵੱਲੋਂ ਨਾਕਾਬੰਦੀ ਦੌਰਾਨ ਇੱਕ ਸ਼ੱਕੀ ਨੌਜਵਾਨ ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਕੋਲੋਂ ਭਾਰੀ ਮਾਤਰਾ ਵਿੱਚ ਡੋਡੇ ਚੂਰਾ ਪੋਸਤ ਬਰਾਮਦ ਹੋਇਆ। ਮੁਲਜ਼ਮ ਦੀ ਪਛਾਣ ਵਿਕਾਸ ਐਰੀ ਵਾਸੀ ਪਿੰਡ ਜੈਜੋਂ ਵਜੋਂ ਹੋਈ ਹੈ।

ਇਸ ਤੋਂ ਇਲਾਵਾ ਥਾਣਾ ਮਾਡਲ ਟਾਊਨ ਅਤੇ ਥਾਣਾ ਮੇਹਟੀਆਣਾ ਦੀ ਪੁਲਿਸ ਵੱਲੋਂ ਵੀ ਵੱਖ-ਵੱਖ ਕਾਰਵਾਈਆਂ ਦੌਰਾਨ ਹੋਰ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਪੁਲਿਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Leave a Comment