ਪੰਜਾਬ ਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀ ਕਾਰ ‘ਚ ਬੰਬ ਧਮਾਕਾ

Bomb blast in BJP district president’s car in Punjab, atmosphere of terror in the area

ਬਟਾਲਾ ਦੀ ਅਰਬਨ ਸਟੇਟ ਦੇ ਨਾਲ ਲੱਗਦੀ ਲੇਬਰ ਕਾਲੋਨੀ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਣਪਛਾਤੇ ਵਿਅਕਤੀ ਵਲੋਂ ਭਾਜਪਾ ਦੇ ਜ਼ਿਲਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀ ਦੀ ਕਾਰ ਦੇ ਟਾਇਰ ’ਚ ਪੈਟਰੋਲ ਬੰਬ ਲਗਾ ਦਿੱਤਾ ਗਿਆ ਜਿਸ ਤੋਂ ਬਾਅਦ ਇਕ ਵੱਡਾ ਧਮਾਕਾ ਹੋਇਆ। ਇਸ ਘਟਨਾ ’ਚ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਹੀਰਾ ਵਾਲੀਆ ਵੀ ਵਾਲ-ਵਾਲ ਬਚ ਗਏ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਇਕ ਨੇਤਾ ਨੂੰ ਕਿਸੇ ਅਣਪਛਾਤੇ ਵਿਅਕਤੀਆਂ ਵਲੋਂ ਧਮਕੀ ਭਰਿਆ ਫੋਨ ਕੀਤਾ ਗਿਆ ਸੀ ਜਿਸ ਤੋਂ ਬਾਅਦ ਉਹ ਬੀਤੀ ਰਾਤ ਆਪਣੀ ਇਨੋਵਾ ਕਾਰ ’ਚ ਸਵਾਰ ਹੋ ਕੇ ਉਕਤ ਨੇਤਾ ਦੇ ਘਰ ਗਏ ਸਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਦੀ ਕਾਰ ਦੇ ਪਿਛਲੇ ਟਾਇਰ ’ਚ ਪੈਟਰੋਲ ਬੰਬ ਲਗਾ ਦਿੱਤਾ ਜਿਸ ਤੋਂ ਬਾਅਦ ਇਕ ਵੱਡਾ ਧਮਾਕਾ ਹੋਇਆ। ਉਨ੍ਹਾਂ ਕਿਹਾ ਕਿ ਜਦ ਉਹ ਬਾਹਰ ਆਏ ਤਾਂ ਕਾਰ ਦਾ ਪਿਛਲਾ ਟਾਇਰ ਫੱਟਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਇਸ ਸੰਬੰਧ ’ਚ ਤੁਰੰਤ ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ।

Leave a Comment