LPU ਲਾਅ ਗੇਟ ਨੇੜੇ RTI ਐਕਟਿਵਿਸਟ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ, ਪੁਲਿਸ ਜਾਂਚ ਵਿੱਚ ਜੁਟੀ

 

ਜਲੰਧਰ/ਫਗਵਾੜਾ, ਸਿੰਦਰਪਾਲ ਸਿੰਘ ਚਾਹਲ

ਫਗਵਾੜਾ ਸਥਿਤ LPU ਦੇ ਲਾਅ ਗੇਟ ਨੇੜੇ ਗੋਲੀਆਂ ਚਲਣ ਦੀ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇਸ ਹਮਲੇ ਵਿੱਚ ਜਲੰਧਰ ਦੇ RTI ਐਕਟਿਵਿਸਟ ਸਿਮਰਨਜੀਤ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।

YouTube player

ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਅਤੇ ਹੜਕੰਪ ਦਾ ਮਾਹੌਲ ਬਣ ਗਿਆ। ਸਥਾਨਕ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।

ਸੂਚਨਾ ਮਿਲਦੇ ਹੀ ਐਸ.ਪੀ. ਮਾਧਵੀ ਸ਼ਰਮਾ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ।

Leave a Comment